ਬਰੈਂਪਟਨ/ਕੰਵਲਜੀਤ ਸਿੰਘ ਕੰਵਲ : ਲੰਘੇ ਐਤਵਾਰ ਮੈਂਬਰ ਪਾਰਲੀਮੈਂਟ ਕਮਲ ਖਹਿਰਾ ਨੇ ਅਪਣੇ ਬਰੈਂਪਟਨ ਦਫਤਰ ਵਿਖੇ ਦੁਪਿਹਰ 1 ਵਜੇ ਤੋਂ 4 ਵਜੇ ਤੱਕ ਓਪਨ ਹਾਊਸ ਦਾ ਆਯੋਜਿਨ ਕੀਤਾ ਗਿਆ। ਇਸ ਮੌਕੇ ਉਹਨਾਂ ਨੇ ਆਪਣੇ ਹਲਕੇ ਦੇ ਲੋਕਾਂ ਨਾਲ ਸਿੱਧਾ ਸੰਪਰਕ ਕੀਤਾ ਅਤੇ ਉਹਨਾਂ ਦੇ ਇਸ ਦਫਤਰ ਨਾਲ ਸਬੰਧਤ ਮੁੱਦਿਆਂ ‘ਤੇ ਗੱਲਬਾਤ ਕੀਤੀ ਅਤੇ ਉਹਨਾਂ ਦੇ ਦਫਤਰ ਵੱਲੋਂ ਹਲਕੇ ਦੇ ਲੋਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਤੋਂ ਜਾਣੂ ਵੀ ਕਰਾਇਆ। ਇਸ ਮੌਕੇ ਪੁੱਜਣ ਵਾਲਿਆਂ ‘ਚ ਸੋਨੀਆਂ ਸਿੱਧੂ ਅਤੇ ਰਮੇਸ਼ਵਰ ਸਿੰਘ ਸੰਘਾ (ਦੋਵੇਂ ਮੈਂਬਰ ਪਾਰਲੀਮੈਂਟ) ਗੁਰਪ੍ਰੀਤ ਸਿੰਘ ਢਿਲੋਂ ਕੌਂਸਲਰ, ਹਰਦਮ ਮਾਂਗਟ ਪਰੈਜੀਡੈਂਟ ਰਾਈਡਿੰਗ ਐਸੋਸੀਏਸ਼ਨ ਤੋਂ ਇਲਾਵਾ ਵੱਡੀ ਗਿਣਤੀ ਚ ਲਿਬਰਲ ਪਾਰਟੀ ਦੇ ਮੈਂਬਰਾਂ ਅਤੇ ਕਮਲ ਖਹਿਰਾ ਦੇ ਵੋਟਰਾਂ ਅਤੇ ਹਮਾਇਤੀਆਂ ਨੇ ਵੱਡੀ ਗਿਣਤੀ ‘ਚ ਹਿੱਸਾ ਲਿਆ।
Check Also
ਈਰਾਨ ਤੋਂ ਅਰਮੀਨੀਆ ਦੇ ਰਸਤੇ ਵਾਪਸ ਪਰਤਣਗੇ ਭਾਰਤੀ ਵਿਦਿਆਰਥੀ
ਇਜਰਾਈਲ ਨਾਲ ਟਕਰਾਅ ਦੇ ਚੱਲਦਿਆਂ 1500 ਵਿਦਿਆਰਥੀ ਫਸੇ ਨਵੀਂ ਦਿੱਲੀ/ਬਿਊਰੋ ਨਿਊਜ਼ ਇਜਰਾਈਲ ਤੋਂ ਲਗਾਤਾਰ ਚੌਥੇ ਦਿਨ ਜਾਰੀ ਲੜਾਈ ਦੌਰਾਨ ਈਰਾਨ ਨੇ ਵਿਦੇਸ਼ੀ ਨਾਗਰਿਕਾਂ ਨੂੰ ਦੇਸ਼ ਛੱਡਣ ਦੀ ਇਜ਼ਾਜਤ ਦੇ ਦਿੱਤੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਭਾਰਤ ਨੇ ਆਪਣੇ ਵਿਦਿਆਰਥੀਆਂ ਨੂੰ ਈਰਾਨ ’ਚੋਂ ਵਾਪਸ ਲਿਆਉਣ ਲਈ ਈਰਾਨ ਵਿਚ ਆਰਮੀਨੀਆ ਦੇ ਰਾਜਦੂਤ ਨਾਲ ਗੱਲ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਈਰਾਨ ਵਿਚ 1500 ਵਿਦਿਆਰਥੀਆਂ ਸਣੇ ਕਰੀਬ 10 ਹਜ਼ਾਰ ਭਾਰਤੀ ਫਸੇ ਹੋਏ ਹਨ। ਈਰਾਨ ਦੇ ਵਿਦੇਸ਼ ਮੰਤਰਾਲੇ ਦਾ ਕਹਿਣਾ ਹੈ ਕਿ ਮੌਜੂੁਦਾ ਹਾਲਾਤ ਦੌਰਾਨ ਦੇਸ਼ ਦੇ ਏਅਰਪੋਰਟ ਭਾਵੇਂ ਬੰਦ ਹਨ, ਪਰ ਲੈਂਡ ਬਾਰਡਰਜ਼ ਖੁੱਲ੍ਹੇ ਹਨ। ਉਧਰ ਦੂਜੇ ਪਾਸੇ ਈਰਾਨੀ ਫੌਜ ਨੇ ਸੈਂਟਰਲ ਇਜ਼ਰਾਈਲ ਵਿਚ ਕਈ ਥਾਵਾਂ ’ਤੇ ਬੈਲਿਸਟਿਕ ਮਿਜ਼ਾਈਲਾਂ ਦਾਗੀਆਂ ਹਨ। ਇਸ ਦੌਰਾਨ 8 ਵਿਅਕਤੀਆਂ ਦੀ ਮੌਤ ਹੋ ਗਈ ਹੈ ਅਤੇ 200 ਤੋਂ ਜ਼ਿਆਦਾ ਜ਼ਖ਼ਮੀ ਵੀ ਹੋ ਗਏ ਹਨ।