Breaking News
Home / ਭਾਰਤ / ਸੁਸ਼ਮਾ ਸਵਰਾਜ ਨੇ ਉਠਾਇਆ ਐਚ-1ਬੀ ਵੀਜ਼ਾ ਦਾ ਮਾਮਲਾ

ਸੁਸ਼ਮਾ ਸਵਰਾਜ ਨੇ ਉਠਾਇਆ ਐਚ-1ਬੀ ਵੀਜ਼ਾ ਦਾ ਮਾਮਲਾ

ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਅਮਰੀਕੀ ਕਾਂਗਰਸ (ਸੰਸਦ) ਦੇ 9 ਮੈਂਬਰੀ ਵਫ਼ਦ ਨਾਲ ਮੁਲਾਕਾਤ ਦੌਰਾਨ ਉਚੇਚੇ ਤੌਰ ‘ਤੇ ਐਚ-1ਬੀ ਵੀਜ਼ਾ ਦਾ ਮੁੱਦਾ ਉਠਾਇਆ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਇਸ ਸਬੰਧੀ ਟਵੀਟ ਕਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਮਰੀਕੀ ਕਾਂਗਰਸ ਦੀ ਮਹੱਤਵਪੂਰਨ ਵਿਗਿਆਨ, ਪੁਲਾੜ ਤੇ ਤਕਨਾਲੋਜੀ ਨਾਲ ਸਬੰਧਿਤ ਸੰਸਦੀ ਕਮੇਟੀ ਦੇ ਮੁਖੀ ਲਾਮਰ ਸਮਿਥ ਦੀ ਅਗਵਾਈ ਵਿਚ ਆਏ 9 ਮੈਂਬਰੀ ਵਫ਼ਦ ਨੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨਾਲ ਮੁਲਾਕਾਤ ਕੀਤੀ, ਇਸ ਮੌਕੇ ਵਿਦੇਸ਼ ਮੰਤਰੀ ਨੇ ਦੋਹਾਂ ਦੇਸ਼ਾਂ ਦੇ ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਅਮਰੀਕੀ ਕਾਂਗਰਸ ਵਲੋਂ ਨਿਭਾਈ ਜਾ ਰਹੀ ਭੂਮਿਕਾ ਦੀ ਵੀ ਸਲਾਘਾ ਕਰਦਿਆਂ ਆਰਥਿਕ, ਵਿਗਿਆਨ ਤੇ ਤਕਨਾਲੋਜੀ ਅਤੇ ਪੁਲਾੜ ਖੇਤਰ ਵਿਚ ਭਾਰਤ ਨਾਲ ਸਹਿਯੋਗ ਵਧਾਉਣ ਲਈ ਅਮਰੀਕੀ ਵਫਦ ਮਜ਼ਬੂਤ ਇੱਛਾ ਦਾ ਸਵਾਗਤ ਕੀਤਾ।

 

Check Also

ਸੂਰਤ ਲੋਕ ਸਭਾ ਸੀਟ ਭਾਜਪਾ ਨੇ ਬਿਨਾ ਮੁਕਾਬਲਾ ਜਿੱਤੀ

ਕਾਂਗਰਸੀ ਉਮੀਦਵਾਰ ਦੇ ਕਾਗਜ਼ ਹੋਏ ਰੱਦ, ਬਾਕੀਆਂ ਨੇ ਨਾਮ ਵਾਪਸ ਲਏ ਨਵੀਂ ਦਿੱਲੀ/ਬਿਊਰੋ ਨਿਊਜ਼ ਲੋਕ …