ਅੰਮ੍ਰਿਤਸਰ : ਸ਼ਰਧਾਲੂ ਬੀਬੀ ਸੁਰਜੀਤ ਕੌਰ ਅਰੋੜਾ ਨੇ ਚੌਥੇ ਪਾਤਸ਼ਾਹ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਾਰਾਂ ਸੌ ਬਾਰਾਂ ਗ੍ਰਾਮ ਸੋਨੇ ਦਾ ਹਾਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਭੇਟ ਕੀਤਾ ਹੈ। ਇਸ ਮੌਕੇ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਅਤੇ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਵੱਲੋਂ ਇਸ ਬੀਬੀ ਨੂੰ ਸਿਰੋਪਾਓ ਦੇ ਕੇ ਸਨਮਾਨਤ ਕੀਤਾ ਗਿਆ। ਇਸ ਹਾਰ ਦੀ ਕੀਮਤ ਲਗਭਗ 41 ਲੱਖ ਰੁਪਏ ਹੈ। ਬੀਬੀ ਸੁਰਜੀਤ ਕੌਰ ਨੇ ਕਿਹਾ ਕਿ ਉਨ੍ਹਾਂ ਨੂੰ ਹੁਣ ਤੱਕ ਜੋ ਕੁਝ ਵੀ ਪ੍ਰਾਪਤ ਹੋਇਆ ਹੈ, ਉਹ ਗੁਰੂ ਸਾਹਿਬ ਦੀ ਮਿਹਰ ਸਦਕਾ ਹੀ ਹਾਸਲ ਹੋਇਆ ਹੈ। ਉਨ੍ਹਾਂ ਨੇ ਗੁਰੂ ਘਰ ਦਾ ਸ਼ੁਕਰਾਨਾ ਅਦਾ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਬੀਬੀ ਸੁਰਜੀਤ ਕੌਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੋਨੇ ਦੇ ਛੱਬੇ, ਝਾਲਰਾਂ ਆਦਿ ਭੇਟ ਕਰ ਚੁੱਕੇ ਹਨ।
Check Also
ਫਰੀਦਕੋਟ ਦੀ ਸਿਫਤ ਕੌਰ ਸਮਰਾ ਨੇ ਭਾਰਤ ਦੀ ਝੋਲੀ ਪਾਇਆ ਸੋਨ ਤਗ਼ਮਾ
ਅਰਜਨਟੀਨਾ ਸ਼ੂਟਿੰਗ ’ਚ ਚੱਲ ਰਹੇ ਸ਼ੂਟਿੰਗ ਮੁਕਾਬਲੇ ’ਚ ਸਿਫ ਨੇ ਜਿੱਤਿਆ ਤਮਗਾ ਨਵੀਂ ਦਿੱਲੀ/ਬਿਊਰੋ ਨਿਊਜ਼ …