-3.9 C
Toronto
Saturday, December 20, 2025
spot_img
Homeਭਾਰਤਹਿਮਾਚਲ ਚੋਣਾਂ ਲਈ ਕਾਂਗਰਸ ਅਤੇ ਭਾਜਪਾ ਵਲੋਂ ਚੋਣ ਪ੍ਰਚਾਰ ਕਰਨਗੇ ਸਟਾਰ ਪ੍ਰਚਾਰਕ

ਹਿਮਾਚਲ ਚੋਣਾਂ ਲਈ ਕਾਂਗਰਸ ਅਤੇ ਭਾਜਪਾ ਵਲੋਂ ਚੋਣ ਪ੍ਰਚਾਰ ਕਰਨਗੇ ਸਟਾਰ ਪ੍ਰਚਾਰਕ

ਚੰਡੀਗੜ੍ਹ/ਬਿਊਰੋ ਨਿਊਜ਼
ਹਿਮਾਚਲ ਪ੍ਰਦੇਸ਼ ਵਿਚ ਆਉਂਦੀ 9 ਨਵੰਬਰ ਨੂੰ ਵੋਟਾਂ ਪੈਣ ਜਾ ਰਹੀਆਂ ਹਨ। ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ ਵਲੋਂ ਚੋਣਾਂ ਜਿੱਤਣ ਲਈ ਪੂਰਾ ਜ਼ੋਰ ਲਾਇਆ ਜਾ ਰਿਹਾ ਹੈ ਅਤੇ ਚੋਣ ਪ੍ਰਚਾਰ ਸਿਖਰਾਂ ‘ਤੇ ਹੈ। ਦੋਵਾਂ ਪਾਰਟੀਆਂ ਨੇ ਤਕਰੀਬਨ ਸਾਰੇ ਉਮੀਦਵਾਰਾਂ ਦਾ ਵੀ ਐਲਾਨ ਕਰ ਦਿੱਤਾ ਹੈ। ਕਾਂਗਰਸ ਪਾਰਟੀ ਲਈ ਪੰਜਾਬ ਵਿਚੋਂ ਚੋਣ ਪ੍ਰਚਾਰ ਕਰਨ ਲਈ ਕੈਪਟਨ ਅਮਰਿੰਦਰ ਸਿੰਘ, ਸੁਨੀਲ ਜਾਖੜ, ਨਵਜੋਤ ਸਿੱਧੂ ਅਤੇ ਮਨਪ੍ਰੀਤ ਬਾਦਲ ਜਾ ਰਹੇ ਹਨ, ਜਦਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਵੀ ਚੋਣ ਪ੍ਰਚਾਰ ਲਈ ਅਹਿਮ ਭੂਮਿਕਾ ਨਿਭਾਉਣਗੇ। ਦੂਜੇ ਪਾਸੇ ਭਾਰਤੀ ਜਨਤਾ ਪਾਰਟੀ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਭਾਜਪਾ ਪ੍ਰਧਾਨ ਅਮਿਤ ਸ਼ਾਹ ਅਤੇ ਯੂਪੀ ਦੇ ਮੁੱਖ ਮੰਤਰੀ ਜੋਗੀ ਮੁੱਖ ਭੂਮਿਕਾ ਨਿਭਾਉਣਗੇ।

RELATED ARTICLES
POPULAR POSTS