ਮੋਦੀ ਦੇ ਫੈਸਲਿਆਂ ਨਾਲ ਛੋਟੇ ਵਪਾਰੀ ਨੂੰ ਨੁਕਸਾਨ ਅਤੇ ਕਾਰਪੋਰੇਟਾਂ ਘਰਾਣਿਆਂ ਨੂੰ ਹੋ ਰਿਹਾ ਹੈ ਲਾਭ
ਚੰਡੀਗੜ੍ਹ/ਬਿਊਰੋ ਨਿਊਜ਼
ਜੇਐਨਯੂ ਦੇ ਵਿਦਿਆਰਥੀ ਆਗੂ ਘਨ੍ਹਈਆ ਕੁਮਾਰ ਚੰਡੀਗੜ੍ਹ ਵਿਖੇ ਪਹੁੰਚੇ। ਜਿੱਥੇ ਪੱਤਰਕਾਰਾਂ ਦੇ ਰੂਬਰੂ ਹੁੰਦਿਆਂ ਉਨ੍ਹਾਂ ਕੇਂਦਰ ਦੀ ਭਾਜਪਾ ਸਰਕਾਰ ‘ਤੇ ਜੰਮ ਕੇ ਨਿਸ਼ਾਨੇ ਸਾਧੇ। ਘਨ੍ਹਈਆ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਨੋਟਬੰਦੀ ਤੇ ਜੀਐੱਸਟੀ ਵਰਗੇ ਫ਼ੈਸਲੇ ਲਏ ਗਏ, ਜਿਸ ਨਾਲ ਛੋਟਾ ਵਪਾਰੀ ਖਤਮ ਹੋ ਰਿਹਾ ਹੈ। ਪਰ ਕਾਰਪੋਰੇਟ ਘਰਾਣਿਆਂ ਨੂੰ ਇਸ ਦਾ ਫਾਇਦਾ ਹੋ ਰਿਹਾ ਹੈ। ਘਨ੍ਹਈਆ ਕੁਮਾਰ ਨੇ ਕਿਹਾ ਕਿ ਮੋਦੀ ਸਰਕਾਰ ਕਿਸਾਨੀ ਕਰਜ਼ਾ ਮੁਆਫ਼, ਕਾਲਾ ਧਨ, ਮਹਿੰਗਾਈ ਤੇ ਹਰ ਇੱਕ ਦੇਸ਼ ਵਾਸੀ ਦੇ ਖਾਤੇ ਵਿਚ 15 ਲੱਖ ਰੁਪਏ ਜਮਾਂ ਕਰਵਾਉਣ ਵਰਗੇ ਮੁੱਦਿਆਂ ਨੂੰ ਅਧਾਰ ਬਣਾ ਸੱਤਾ ਵਿਚ ਆਈ ਸੀ। ਪਰ ਅੱਜ ਸਰਕਾਰ ਸਿਰਫ ਚੰਦ ਕਾਰਪੋਰੇਟ ਘਰਾਣਿਆਂ ਬਾਰੇ ਸੋਚ ਰਹੀ ਹੈ।
Check Also
ਦ ਗ੍ਰੇਟ ਇੰਡੀਅਨ ਕਪਿਲ ਸ਼ੋਅ ’ਚ ਮੁੜ ਇਕੱਠੇ ਨਜ਼ਰ ਆਉਣਗੇ ਨਵਜੋਤ ਸਿੱਧੂ ਤੇ ਕਪਿਲ ਸ਼ਰਮਾ
ਨਵੇਂ ਸੀਜ਼ਨ ਦਾ ਪਹਿਲਾ ਸ਼ੋਅ 21 ਜੂਨ ਤੋਂ ਹੋ ਰਿਹਾ ਹੈ ਸ਼ੁਰੂ ਅੰਮਿ੍ਰਤਸਰ/ਬਿਊਰੋ ਨਿਊਜ਼ : …