Breaking News
Home / ਪੰਜਾਬ / ਜਸਟਿਸ ਮਹਿਤਾਬ ਸਿੰਘ ਗਿੱਲ ਕਮਿਸ਼ਨ ਨੇ ਸਿਮਰਜੀਤ ਬੈਂਸ ਨੂੰ ਦਿੱਤੀ ਵੱਡੀ ਰਾਹਤ

ਜਸਟਿਸ ਮਹਿਤਾਬ ਸਿੰਘ ਗਿੱਲ ਕਮਿਸ਼ਨ ਨੇ ਸਿਮਰਜੀਤ ਬੈਂਸ ਨੂੰ ਦਿੱਤੀ ਵੱਡੀ ਰਾਹਤ

ਬੈਂਸ ਖ਼ਿਲਾਫ਼ ਐਫਆਈਆਰ ਰੱਦ ਕਰਨ ਦੀ ਸਿਫ਼ਾਰਿਸ਼
ਚੰਡੀਗੜ੍ਹ/ਬਿਊਰੋ ਨਿਊਜ਼
ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਅਕਾਲੀ ਸ਼ਾਸਨ ਦੌਰਾਨ ਦਰਜ ਕੀਤੇ ਗਏ ਕੇਸ ਵਿਚ ਜਸਟਿਸ ਮਹਿਤਾਬ ਸਿੰਘ ਗਿੱਲ ਕਮਿਸ਼ਨ ਤੋਂ ਵੱਡੀ ਰਾਹਤ ਮਿਲੀ ਹੈ। ਕਮਿਸ਼ਨ ਨੇ ਸਿਆਸੀ ਬਦਲਾਖੋਰੀ ਦਾ ਮਾਮਲਾ ਕਰਾਰ ਦਿੰਦਿਆਂ ਬੈਂਸ ਖ਼ਿਲਾਫ਼ ਦਰਜ ਐਫਆਈਆਰ ਨੂੰ ਰੱਦ ਕਰਨ ਦੀ ਸਿਫ਼ਾਰਿਸ਼ ਕੀਤੀ ਹੈ। ਜਸਟਿਸ ਗਿੱਲ ਅਤੇ ਬੀ ਆਰ ਮਹਿੰਦੀਰੱਤਾ ਕਮਿਸ਼ਨ ਨੂੰ ਕਰੀਬ ਛੇ ਮਹੀਨੇ ਪਹਿਲਾਂ ਅਕਾਲੀ ਸ਼ਾਸਨ ਵੇਲੇ ਦਰਜ ਕੀਤੇ ਗਏ ਝੂਠੇ ਮਾਮਲਿਆਂ ਦੀ ਜਾਂਚ ਕਰਨ ਲਈ ਬਣਾਇਆ ਗਿਆ ਹੈ। ਕਮਿਸ਼ਨ ਨੇ ਕਿਹਾ, ”ਇੰਜ ਜਾਪਦਾ ਹੈ ਕਿ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਸ਼ਹਿ ‘ਤੇ ਬੈਂਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਤਸੀਹੇ ਦਿੱਤੇ ਗਏ।” ਉਨ੍ਹਾਂ ਹੈਰਾਨੀ ਪ੍ਰਗਟਾਈ ਕਿ ਵਿਧਾਇਕ ਹੋਣ ਦੇ ਨਾਲ-ਨਾਲ ਉਹ ਪਾਰਟੀ ਪ੍ਰਧਾਨ ਵੀ ਸਨ ਪਰ ਫਿਰ ਵੀ ਉਨ੍ਹਾਂ ਖ਼ਿਲਾਫ਼ ਸਿਆਸੀ ਕਿੜ ਕੱਢੀ ਗਈ।

Check Also

ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ ’ਚ ਹੋਈ ਵਾਪਸੀ

ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਲਿਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ ਸੁੱਚਾ ਸਿੰਘ …