14.7 C
Toronto
Tuesday, September 16, 2025
spot_img
Homeਪੰਜਾਬਜਥੇਦਾਰ ਕੋਲਿਆਂਵਾਲੀ ਦੇ ਪੁੱਤਰ ਪਰਮਿੰਦਰ 'ਤੇ ਹਮਲਾ

ਜਥੇਦਾਰ ਕੋਲਿਆਂਵਾਲੀ ਦੇ ਪੁੱਤਰ ਪਰਮਿੰਦਰ ‘ਤੇ ਹਮਲਾ

ਗੱਡੀ ‘ਚੋਂ ਬਾਹਰ ਕੱਢ ਕੇ ਲੱਤ ਤੋੜੀ
ਸ੍ਰੀ ਮੁਕਤਸਰ ਸਾਹਿਬ/ਬਿਊਰੋ ਨਿਊਜ਼
ਐਸਜੀਪੀਸੀ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਮੁਕਤਸਰ ਦੇ ਪ੍ਰਧਾਨ ਜਥੇਦਾਰ ਦਿਆਲ ਸਿੰਘ ਕੋਲਿਆਂਵਾਲੀ ਦੇ ਪੁੱਤਰ ਪਰਮਿੰਦਰ ਸਿੰਘ ਕੋਲਿਆਂਵਾਲੀ ਉਤੇ ਐਤਵਾਰ ਸ਼ਾਮੀਂ ਤਕਰੀਬਨ 15 ਵਿਅਕਤੀਆਂ ਨੇ ਮਲੋਟ ਵਿੱਚ ਹਮਲਾ ਕਰ ਦਿੱਤਾ। ਹਮਲਾਵਰਾਂ ਨੇ ਪਰਮਿੰਦਰ ਦੀ ਗੱਡੀ ਉਤੇ ਗੋਲੀ ਚਲਾ ਦਿੱਤੀ। ਇਸ ਤੋਂ ਬਾਅਦ ਉਸ ਨੂੰ ਗੱਡੀ ਵਿਚੋਂ ਬਾਹਰ ਕੱਢ ਲਿਆ ਅਤੇ ਲੱਤ ਵੀ ਤੋੜ ਦਿੱਤੀ। ਪਰਮਿੰਦਰ ਨੂੰ ਬਠਿੰਡਾ ਦੇ ਮੈਕਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਇਸ ਹਮਲੇ ਦੀ ਸ਼੍ਰੋਮਣੀ ਅਕਾਲੀ ਦਲ ਨੇ ਸਖਤ ਨਿਖੇਧੀ ਕੀਤੀ ਹੈ ਅਤੇ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਅੱਜ ਪਰਮਿੰਦਰ ਕੋਲਿਆਂਵਾਲੀ ਦਾ ਹਾਲਚਾਲ ਜਾਣਨ ਲਈ ਹਸਪਤਾਲ ਵੀ ਪਹੁੰਚੇ।
ਜਿਨ੍ਹਾਂ ਵਿਅਕਤੀਆਂ ‘ਤੇ ਮਾਮਲਾ ਦਰਜ ਹੋਇਆ, ਉਨ੍ਹਾਂ ਵਿਚ ਬਖਸ਼ੀਸ਼ ਸਿੰਘ ਸਿੱਧੂ, ਸ਼ੁੱਭਦੀਪ ਸਿੰਘ ਬਿੱਟੂ ਜਨਰਲ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ, ਧੰਨਜੀਤ ਸਿੰਘ ਕਾਂਗਰਸੀ ਆਗੂ ਅਤੇ ਮਨਪ੍ਰੀਤ ਸਿੰਘ ਕਾਂਗਰਸੀ ਆਗੂ ਸ਼ਾਮਲ ਹਨ।

 

RELATED ARTICLES
POPULAR POSTS