ਵਿਰੋਧੀ ਧਿਰ 8 ਨਵੰਬਰ ਨੂੰ ਕਾਲੇ ਦਿਨ ਵਜੋਂ ਮਨਾਏਗੀ
ਨਵੀਂ ਦਿੱਲੀ/ਬਿਊਰੋ ਨਿਊਜ਼
ਆਉਣ ਵਾਲੀ 8 ਨਵੰਬਰ ਨੂੰ ਮੋਦੀ ਸਰਕਾਰ ਦੇ ਨੋਟਬੰਦੀ ਦੇ ਫੈਸਲੇ ਨੂੰ ਇਕ ਸਾਲ ਪੂਰਾ ਹੋ ਜਾਵੇਗਾ। ਵਿਰੋਧੀ ਧਿਰ ਨੇ ਨੋਟਬੰਦੀ ਨੂੰ ‘ਸਕੈਮ ਆਫ ਦ ਸੈਂਚੁਰੀ’ ਦੱਸਦੇ ਹੋਏ ਇਸ ਦਿਨ ਨੂੰ ਕਾਲੇ ਦਿਨ ਦੇ ਤੌਰ ‘ਤੇ ਮਨਾਉਣ ਦਾ ਫੈਸਲਾ ਕੀਤਾ ਹੈ। ਵਿਰੋਧੀ ਧਿਰ ਮੋਦੀ ਸਰਕਾਰ ਦੇ ਨੋਟਬੰਦੀ ਦੇ ਫੈਸਲੇ ਖਿਲਾਫ ਦੇਸ਼ ਭਰ ਵਿਚ ਪ੍ਰਦਰਸ਼ਨ ਕਰੇਗੀ। ਚੇਤੇ ਰਹੇ ਕਿ ਪਿਛਲੇ ਸਾਲ 8 ਨਵੰਬਰ ਨੂੰ ਮੋਦੀ ਸਰਕਾਰ ਨੇ ਨੋਟਬੰਦੀ ਦਾ ਐਲਾਨ ਕੀਤਾ ਸੀ। ਇਸ ਵਿਚ 500 ਅਤੇ 1000 ਰੁਪਏ ਦੇ ਪੁਰਾਣੇ ਨੋਟ ਬੰਦ ਕਰ ਦਿੱਤੇ ਗਏ ਸਨ। ਵਿਰੋਧੀ ਧਿਰ 8 ਨਵੰਬਰ ਨੂੰ ਜੋ ਪ੍ਰਦਰਸ਼ਨ ਕਰਨ ਜਾ ਰਹੀ ਹੈ, ਉਸ ਵਿਚ 18 ਪਾਰਟੀਆਂ ਸ਼ਾਮਲ ਹੋਣਗੀਆਂ। ਕਾਂਗਰਸ ਦੇ ਸੀਨੀਅਰ ਆਗੂ ਗੁਲਾਮ ਨਬੀ ਅਜ਼ਾਦ ਦਾ ਕਹਿਣਾ ਹੈ ਕਿ ਨੋਟਬੰਦੀ ਦਾ ਫੈਸਲਾ ਮੋਦੀ ਸਰਕਾਰ ਨੇ ਬੁਰੀ ਨੀਅਤ ਨਾਲ ਲਿਆ ਅਤੇ ਜਿਸ ਨਾਲ ਆਮ ਜਨਤਾ ਨੂੰ ਮੁਸ਼ਕਲ ਦਾ ਸਾਹਮਣਾ ਕਰਨਾ ਪਿਆ ਸੀ।
Check Also
ਕਾਂਗਰਸ ਪਾਰਟੀ ਦਾ ਦੋ ਦਿਨਾ 84ਵਾਂ ਸੈਸ਼ਨ ਗੁਜਰਾਤ ਦੇ ਅਹਿਮਦਾਬਾਦ ’ਚ ਹੋਇਆ ਸ਼ੁਰੂ
ਮਲਿਕਾ ਅਰਜੁਨ ਖੜਗੇ, ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੇ ਕੀਤੀ ਸ਼ਮੂਲੀਅਤ ਅਹਿਮਦਾਬਾਦ/ਬਿਊਰੋ ਨਿਊਜ਼ : ਕਾਂਗਰਸ …