4 C
Toronto
Saturday, October 17, 2026
spot_img
Homeਪੰਜਾਬਬਿਜਲੀ ਦਰਾਂ 'ਚ ਕੀਤੇ ਵਾਧੇ ਖਿਲਾਫ ਆਮ ਆਦਮੀ ਪਾਰਟੀ ਪਟਿਆਲਾ 'ਚ 27...

ਬਿਜਲੀ ਦਰਾਂ ‘ਚ ਕੀਤੇ ਵਾਧੇ ਖਿਲਾਫ ਆਮ ਆਦਮੀ ਪਾਰਟੀ ਪਟਿਆਲਾ ‘ਚ 27 ਅਕਤੂਬਰ ਨੂੰ ਦੇਵੇਗੀ ਧਰਨਾ

ਬਿਜਲੀ ਦਰਾਂ ‘ਚ ਕੀਤੇ ਵਾਧੇ ਖਿਲਾਫ ਆਮ ਆਦਮੀ ਪਾਰਟੀ ਪਟਿਆਲਾ ‘ਚ 27 ਅਕਤੂਬਰ ਨੂੰ ਦੇਵੇਗੀ ਧਰਨਾਧਰਨੇ ਵਿਚ ਪਾਰਟੀ ਦੀ ਸਮੁੱਚੀ ਪੰਜਾਬ ਲੀਡਰਸ਼ਿਪ ਸ਼ਮੂਲੀਅਤ ਕਰੇਗੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੀ ਕੈਪਟਨ ਅਮਰਿੰਦਰ ਸਰਕਾਰ ਵੱਲੋਂ ਬਿਜਲੀ ਦਰਾਂ ਵਿਚ ਕੀਤੇ ਗਏ ਵਾਧੇ ਵਿਰੁੱਧ ਆਮ ਆਦਮੀ ਪਾਰਟੀ 27 ਅਕਤੂਬਰ ਨੂੰ ਪਟਿਆਲਾ ਵਿੱਚ ਰੋਸ ਧਰਨਾ ਦੇਣ ਜਾ ਰਹੀ ਹੈ। ਇਸ ਧਰਨੇ ਵਿਚ ਆਮ ਆਦਮੀ ਪਾਰਟੀ ਦੀ ਪੰਜਾਬ ਦੀ ਸਮੁੱਚੀ ਲੀਡਰਸ਼ਿਪ ਸ਼ਾਮਲ ਹੋਵੇਗੀ। ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਤੇ ਉਪ ਪ੍ਰਧਾਨ ਅਮਨ ਅਰੋੜਾ ਨੇ ਬਿਜਲੀ ਦਰਾਂ ਵਿਚ ਹੋਏ ਵਾਧੇ ਦੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਹਰ ਵਰਗ ਪਹਿਲਾਂ ਹੀ ਮਹਿੰਗਾਈ ਤੇ ਸਰਕਾਰਾਂ ਦੀਆਂ ਲੋਕ ਵਿਰੋਧੀ ਨੀਤੀਆਂ ਕਾਰਨ ਬੇਹਾਲ ਹੈ। ਅਜਿਹੀ ਹਾਲਤ ਵਿਚ ਪੰਜਾਬ ਸਰਕਾਰ ਦਾ ਇਹ ਫੈਸਲਾ ਲੋਕਾਂ ਲਈ ਬੇਹੱਦ ਮਾਰੂ ਸਾਬਤ ਹੋਵੇਗਾ। ਚੇਤੇ ਰਹੇ ਲੰਘੇ ਕੱਲ੍ਹ ਪੰਜਾਬ ਸਰਕਾਰ ਵਲੋਂ ਬਿਜਲੀ ਦਰਾਂ ਵਿਚ ਵਾਧਾ ਕੀਤਾ ਗਿਆ, ਜਿਸ ਨੂੂੰ ਲੰਘੇ ਅਪ੍ਰੈਲ ਮਹੀਨੇ ਤੋਂ ਲਾਗੂ ਮੰਨਿਆ ਜਾਵੇਗਾ।

 

RELATED ARTICLES
POPULAR POSTS