Breaking News
Home / ਪੰਜਾਬ / ‘ਆਪ’ ਵਿਧਾਇਕ ਅਮਨ ਅਰੋੜਾ ਨੇ ਵਿਧਾਨ ਸਭਾ ਦੇ ਸਪੀਕਰ ਨੂੰ ਦਿੱਤਾ ਮੰਗ ਪੱਤਰ

‘ਆਪ’ ਵਿਧਾਇਕ ਅਮਨ ਅਰੋੜਾ ਨੇ ਵਿਧਾਨ ਸਭਾ ਦੇ ਸਪੀਕਰ ਨੂੰ ਦਿੱਤਾ ਮੰਗ ਪੱਤਰ

ਕਿਹਾ, ਵਿਧਾਨ ਸਭਾ ਦੀ ਕਾਰਵਾਈ ਦਾ ਟੀਵੀ ‘ਤੇ ਸਿੱਧਾ ਪ੍ਰਸਾਰਣ ਹੋਵੇ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਪੰਜਾਬ ਦੇ ਉਪ ਪ੍ਰਧਾਨ ਤੇ ਵਿਧਾਇਕ ਅਮਨ ਅਰੋੜਾ ਨੇ ਅੱਜ ਵਿਧਾਨ ਸਭਾ ਦੇ ਸਪੀਕਰ ਨੂੰ ਮੰਗ ਦਿੱਤਾ ਹੈ। ਅਮਨ ਅਰੋੜਾ ਨੇ ਸਪੀਕਰ ਨੂੰ ਮੰਗ ਪੱਤਰ ਦੇ ਕੇ ਵਿਧਾਨ ਸਭਾ ਦੀ ਕਾਰਵਾਈ ਦੀਆਂ ਸਾਲ ਵਿੱਚ 40 ਬੈਠਕਾਂ ਯਕੀਨੀ ਬਣਾਉਣ ਦੀ ਗੁਜਾਰਿਸ਼ ਕੀਤੀ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਲੋਕ ਸਭਾ, ਰਾਜ ਸਭਾ ਤੇ ਹੋਰ ਰਾਜਾਂ ਵਾਂਗ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦਾ ਵੀ ਟੀਵੀ ‘ਤੇ ਸਿੱਧਾ ਪ੍ਰਸਾਰਣ ਕੀਤਾ ਜਾਵੇ ਤਾਂ ਜੋ ਲੋਕ ਆਪਣੇ ਚੁਣੇ ਹੋਏ ਨੁਮਾਇੰਦਿਆਂ ਦੀ ਕਾਰਜਗੁਜਾਰੀ ਵੇਖ ਸਕਣ।
ਅਰੋੜਾ ਨੇ ਕਿਹਾ ਕਿ ਸਾਲ 1969 ਤੋਂ ਪਹਿਲਾਂ ਹਰ ਸਾਲ ਵਿਧਾਨ ਸਭਾ ਦੀਆਂ 40 ਤੋਂ ਵੱਧ ਬੈਠਕਾਂ ਹੁੰਦੀਆਂ ਸਨ, ਪਰ ਉਸ ਤੋਂ ਪਿੱਛੋਂ ਇਸ ਵਿੱਚ ਕਮੀ ਆਉਦੀ ਗਈ ਤੇ ਸਾਲ 2015 ਵਿੱਚ ਪੰਜਾਬ ਵਿਧਾਨ ਸਭਾ ਸਿਰਫ 12 ਬੈਠਕਾਂ ਹੀ ਕਰ ਸਕੀ।

 

Check Also

ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ

ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …