ਆਰ ਐਸ ਐਸ ਦੇ ਸੰਮਲਨ ‘ਚ ਗਿਆਨੀ ਗੁਰਬਚਨ ਸਿੰਘ ਨਹੀਂ ਲੈਣਗੇ ਹਿੱਸਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਥਕ ਹਲਕਿਆਂ ਵਿੱਚ ਚਰਚਾ ਦਾ ਵਿਸ਼ਾ ਬਣੇ ਰਾਸ਼ਟਰੀ ਸਿੱਖ ਸੰਗਤ ਦੇ ਸਮਾਗਮ ਨੇ ਅਕਾਲੀ-ਭਾਜਪਾ ਰਿਸ਼ਤਿਆਂ ਲਈ ਵੀ ਕਸੂਤੀ ਸਥਿਤੀ ਪੈਦਾ ਕਰ ਦਿੱਤੀ ਹੈ। ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਆਰ.ਐਸ.ਐਸ ਵੱਲੋਂ ਕਰਵਾਏ ਜਾ ਰਹੇ ਸਮਾਗਮ ਵਿਚ ਹਿੱਸਾ ਨਹੀਂ ਲੈਣਗੇ। ਜਥੇਦਾਰ ਨੇ ਕਿਹਾ ਹੈ ਕਿ 2004 ਵਿੱਚ ਜੋ ਸੰਦੇਸ਼ ਪੰਜ ਸਿੰਘ ਸਾਹਿਬਾਨ ਵੱਲੋਂ ਆਰ.ਐਸ.ਐਸ ਦੇ ਸੰਬੰਧ ਵਿਚ ਜਾਰੀ ਕੀਤਾ ਗਿਆ ਸੀ, ਸੰਗਤਾਂ ਉਸ ‘ਤੇ ਪਹਿਰਾ ਦੇਣ ਤੇ ਪੰਥ ਵਿਰੋਧੀ ਤਾਕਤਾਂ ਤੋਂ ਸੁਚੇਤ ਰਹਿਣ। ਰਾਸ਼ਟਰੀ ਸਿੱਖ ਸੰਗਤ ਵੱਲੋਂ ਭਲਕੇ 25 ਅਕਤੂਬਰ ਨੂੰ ਨਵੀਂ ਦਿੱਲੀ ਵਿਖੇ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਦੀ ਅਗਵਾਈ ਆਰ ਐਸ ਐਸ ਮੁਖੀ ਮੋਹਨ ਭਾਗਵਤ ਕਰ ਰਹੇ ਹਨ ਅਤੇ ਸੱਦਾ ਪੱਤਰ ‘ਤੇ ਤਖਤ ਸ਼੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ ਦਾ ਨਾਮ ਸੱਭ ਤੋਂ ਉੱਪਰ ਲਿਖਿਆ ਹੈ।
Check Also
ਕਰਨਲ ਬਾਠ ਮਾਮਲੇ ’ਚ ਸਸਪੈਂਡ ਪੁਲਿਸ ਮੁਲਾਜ਼ਮਾਂ ਦੇ ਤਬਾਦਲੇ ਦੀ ਮੰਗ
ਕਰਨਲ ਬਾਠ ਦਾ ਪਰਿਵਾਰ ਸੁਰੱਖਿਆ ਨੂੰ ਲੈ ਕੇ ਚਿੰਤਤ ਪਟਿਆਲਾ/ਬਿਊਰੋ ਨਿਊਜ਼ ਕਰਨਲ ਪੁਸ਼ਪਿੰਦਰ ਸਿੰਘ ਬਾਠ …