ਨਵੀਂ ਦਿੱਲੀ/ਬਿਊਰੋ ਨਿਊਜ਼
ਅਮਰੀਕੀ ਵਿਦੇਸ਼ ਮੰਤਰੀ ਰੈਕਸ ਟਿਲਰਸਨ ਤਿੰਨ ਦਿਨਾਂ ਦੇ ਭਾਰਤ ਦੌਰੇ ‘ਤੇ ਹਨ। ਇਸੇ ਦੌਰਾਨ ਅੱਜ ਟਿਲਰਸਨ ਨੇ ਭਾਰਤ ਦੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨਾਲ ਮੁਲਾਕਾਤ ਕੀਤੀ। ਬਾਅਦ ਵਿਚ ਦੋਵਾਂ ਨੇ ਸਾਂਝੀ ਪ੍ਰੈਸ ਕਾਨਫਰੰਸ ਨੂੰ ਵੀ ਸੰਬੋਧਨ ਕੀਤਾ। ਟਿਲਰਸਨ ਨੇ ਕਿਹਾ ਕਿ ਪਾਕਿਸਤਾਨ ਵਿਚ ਕਈ ਅੱਤਵਾਦੀ ਸੰਗਠਨਾਂ ਦੀ ਪਨਾਹਗਾਹ ਹੈ ਅਤੇ ਇਨ੍ਹਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭਾਰਤ ਅਤੇ ਅਮਰੀਕਾ ਇਕੱਠੇ ਮਿਲ ਕੇ ਅੱਤਵਾਦ ਖਿਲਾਫ ਲੜਾਈ ਲੜਨਗੇ। ਟਿਲਰਸਨ ਨੇ ਕਿਹਾ ਕਿ ਪਾਕਿਸਤਾਨ ਵਲੋਂ ਜੋ ਅੱਤਵਾਦੀ ਸੰਗਠਨਾਂ ਨੂੰ ਪਨਾਹ ਦਿੱਤੀ ਜਾ ਰਹੀ ਹੈ ਉਹ ਉਥੋਂ ਦੀ ਸਰਕਾਰ ਲਈ ਵੀ ਖਤਰਾ ਹੈ।
Check Also
ਦਿੱਲੀ ਵਿਧਾਨ ਸਭਾ ਚੋਣਾਂ : ਆਮ ਆਦਮੀ ਪਾਰਟੀ ਨੇ ਉਮੀਦਵਾਰਾਂ ਦੀ ਪਹਿਲੀ ਲਿਸਟ ਕੀਤੀ ਜਾਰੀ
ਪਹਿਲੀ ਲਿਸਟ ਵਿਚ 11 ਉਮੀਦਵਾਰਾਂ ਦੇ ਨਾਮ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਦਿੱਲੀ …