Breaking News
Home / ਭਾਰਤ / 8 ਨਵੰਬਰ ਨੂੰ ਕੇਂਦਰ ਸਰਕਾਰ ਅਤੇ ਵਿਰੋਧੀ ਧਿਰ ਹੋਣਗੀਆਂ ਆਹਮੋ ਸਾਹਮਣੇ

8 ਨਵੰਬਰ ਨੂੰ ਕੇਂਦਰ ਸਰਕਾਰ ਅਤੇ ਵਿਰੋਧੀ ਧਿਰ ਹੋਣਗੀਆਂ ਆਹਮੋ ਸਾਹਮਣੇ

ਕੇਂਦਰ ਸਰਕਾਰ ਨੋਟਬੰਦੀ ਦੇ ਹੱਕ ਪ੍ਰਚਾਰ ਕਰੇਗੀ ਅਤੇ ਵਿਰੋਧੀ ਧਿਰ ਨੋਟਬੰਦੀ ਦੇ ਖਿਲਾਫ ਪ੍ਰਦਰਸ਼ਨ ਕਰੇਗੀ
ਨਵੀਂ ਦਿੱਲੀ/ਬਿਊਰੋ ਨਿਊਜ਼
8 ਨਵੰਬਰ ਨੂੰ ਨੋਟਬੰਦੀ ਦਾ ਇਕ ਸਾਲ ਪੂਰਾ ਹੋਣ ‘ਤੇ ਜਿੱਥੇ ਵਿਰੋਧੀ ਧਿਰ ਨੇ ਕਾਲਾ ਦਿਵਸ ਮਨਾਉਣ ਦਾ ਐਲਾਨ ਕੀਤਾ ਹੈ, ਉਥੇ ਅੱਜ ਭਾਰਤੀ ਜਨਤਾ ਪਾਰਟੀ ਨੇ ਐਲਾਨ ਕੀਤਾ ਹੈ ਕਿ ਉਹ ਇਸ ਨੂੰ ‘ਕਾਲਾ ਧਨ ਵਿਰੋਧੀ ਦਿਨ’ ਵਜੋਂ ਮਨਾਏਗੀ। ਵਿੱਤ ਮੰਤਰੀ ਅਰੁਣ ਜੇਤਲੀ ਨੇ ਕਿਹਾ ਕਿ 8 ਨਵੰਬਰ ਨੂੰ ਭਾਰਤੀ ਜਨਤਾ ਪਾਰਟੀ ਦੇ ਨੇਤਾ ਦੇਸ਼ ਭਰ ਵਿਚ ਕਾਲੇ ਧਨ ਖਿਲਾਫ ਸਰਕਾਰ ਵਲੋਂ ਚੁੱਕੇ ਗਏ ਕਦਮਾਂ ਬਾਰੇ ਜਾਣਕਾਰੀ ਦੇਣਗੇ। ਜੇਤਲੀ ਨੇ ਕਿਹਾ ਕਿ ਨੋਟਬੰਦੀ ਕਾਲੇ ਧਨ ਖਿਲਾਫ ਇਕ ਵੱਡਾ ਕਦਮ ਸੀ।
ਚੇਤੇ ਰਹੇ ਕਿ ਲੰਘੇ ਕੱਲ੍ਹ ਵਿਰੋਧੀ ਧਿਰ ਨੇ ਨੋਟਬੰਦੀ ਨੂੰ ‘ਸਦੀ ਦਾ ਸਭ ਤੋਂ ਵੱਡਾ ਘੋਟਾਲਾ’ ਕਰਾਰ ਦਿੰਦੇ ਹੋਏ ਐਲਾਨ ਕੀਤਾ ਸੀ ਕਿ ਉਹ 8 ਨਵੰਬਰ ਨੂੰ ਕਾਲੇ ਦਿਵਸ ਵਜੋਂ ਮਨਾਏਗੀ ਅਤੇ ਦੇਸ਼ ਭਰ ਵਿਚ ਪ੍ਰਦਰਸ਼ਨ ਕੀਤੇ ਜਾਣਗੇ।

 

Check Also

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ੍ਰੀਲੰਕਾ ਤੋਂ ਮਛੂਆਰਿਆਂ ਦੀ ਰਿਹਾਈ ਦੀ ਕੀਤੀ ਮੰਗ

ਤਮਿਲਾਂ ਨੂੰ ਪੂਰਾ ਅਧਿਕਾਰ ਦੇਣ ਦੀ ਵੀ ਕੀਤੀ ਗੱਲ ਕੋਲੰਬੋ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ …