18.4 C
Toronto
Wednesday, August 12, 2026
spot_img
Homeਭਾਰਤਕੇਂਦਰ ਸਰਕਾਰ ਨੇ ਬਿਨਾ ਆਧਾਰ ਕਾਰਡ ਵਾਲਿਆਂ ਨੂੰ ਦਿੱਤਾ ਭਰੋਸਾ

ਕੇਂਦਰ ਸਰਕਾਰ ਨੇ ਬਿਨਾ ਆਧਾਰ ਕਾਰਡ ਵਾਲਿਆਂ ਨੂੰ ਦਿੱਤਾ ਭਰੋਸਾ

ਕੇਂਦਰ ਸਰਕਾਰ ਨੇ ਬਿਨਾ ਆਧਾਰ ਕਾਰਡ ਵਾਲਿਆਂ ਨੂੰ ਦਿੱਤਾ ਭਰੋਸਾਆਧਾਰ ਕਾਰਡ ਲਾਜ਼ਮੀ ਕਰਨ ਦਾ ਸਮਾਂ 31 ਮਾਰਚ ਤੱਕ ਵਧਾਇਆ
ਨਵੀਂ ਦਿੱਲੀ/ਬਿਊਰੋ ਨਿਊਜ਼
ਕੇਂਦਰ ਸਰਕਾਰ ਨੇ ਆਧਾਰ ਕਾਰਡ ਨੂੰ ਜ਼ਰੂਰੀ ਕਰਨ ਦੀ ਸੀਮਾ 31 ਦਸੰਬਰ ਤੋਂ ਵਧਾ ਕੇ 31 ਮਾਰਚ ਕਰ ਦਿੱਤੀ ਹੈ। ਸਰਕਾਰ ਵਲੋਂ ਭਰੋਸਾ ਦਿੱਤਾ ਗਿਆ ਕਿ ਅਜੇ ਤੱਕ ਆਧਾਰ ਨੰਬਰ ਨਾ ਦੇਣ ਵਾਲੇ ਵਿਅਕਤੀਆਂ ਨੂੰ ਕਿਸੇ ਵੀ ਲਾਭ ਤੋਂ ਵਾਂਝਾ ਨਹੀਂ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਆਧਾਰ ਕਾਰਡ ਦੀ ਸਮਾਂ ਸੀਮਾ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ‘ਤੇ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ ਹੈ। ਪਟੀਸ਼ਨ ਦਾਖਲ ਕਰਨ ਵਾਲਿਆਂ ਨੇ ਸੁਪਰੀਮ ਕੋਰਟ ਨੂੰ ਕਿਹਾ ਕਿ ਲੋਕਾਂ ‘ਤੇ ਬੈਂਕ ਖਾਤੇ ਤੋਂ ਇਲਾਵਾ ਸਰਕਾਰੀ ਯੋਜਨਾਵਾਂ ਲਈ ਆਧਾਰ ਨੰਬਰ ਦੇਣ ਦਾ ਦਬਾਅ ਬਣਾਇਆ ਜਾ ਰਿਹਾ ਹੈ।

 

RELATED ARTICLES
POPULAR POSTS