9 ਅਤੇ 14 ਦਸੰਬਰ ਨੂੰ ਪੈਣਗੀਆਂ ਵੋਟਾਂ ਅਤੇ ਨਤੀਜੇ 18 ਦਸੰਬਰ ਨੂੰ ਆਉਣਗੇ
ਨਵੀਂ ਦਿੱਲੀ/ਬਿਊਰੋ ਨਿਊਜ਼
ਚੋਣ ਕਮਿਸ਼ਨ ਵੱਲੋਂ ਗੁਜਰਾਤ ਵਿਧਾਨ ਚੋਣਾਂ ਲਈ ਚੋਣ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ ਗਿਆ ਹੈ । ਗੁਜਰਾਤ ਦੀਆਂ 182 ਸੀਟਾਂ ਲਈ ਦੋ ਗੇੜਾਂ ਵਿੱਚ ਵੋਟਾਂ ਪੈਣਗੀਆਂ । ਪਹਿਲੇ ਗੇੜ ਵਿੱਚ 89 ਸੀਟਾਂ ਲਈ ਵੋਟਿੰਗ 9 ਦਸੰਬਰ ਤੇ ਦੂਜੇ ਗੇੜ ਵਿੱਚ 93 ਸੀਟਾਂ ਲਈ ਵੋਟਿੰਗ 14 ਦਸੰਬਰ ਨੂੰ ਹੋਏਗੀ । ਗੁਜਰਾਤ ਚੋਣਾਂ ਲਈ 14 ਨਵੰਬਰ ਨੂੰ ਨੋਟੀਫਿਕੇਸ਼ਨ ਜਾਰੀ ਹੋਵੇਗਾ ਤੇ 21 ਨਵੰਬਰ ਨੂੰ ਨਾਮਜ਼ਦਗੀ ਭਰਨ ਦਾ ਆਖਰੀ ਦਿਨ ਹੋਵੇਗਾ। ਵੋਟਾਂ ਦੀ ਗਿਣਤੀ 18 ਦਸੰਬਰ ਨੂੰ ਹੋਏਗੀ । ਗੁਜਰਾਤ ਚੋਣਾਂ ਦੇ ਐਲਾਨ ਵਿਚ ਦੇਰੀ ਹੋਣ ਕਰਕੇ ਚੋਣ ਕਮਿਸ਼ਨ ਵੀ ਵਿਵਾਦਾਂ ਵਿਚ ਘਿਰ ਗਿਆ ਸੀ। ਕਿਉਂਕਿ ਚੋਣ ਕਮਿਸ਼ਨ ਨੇ ਪਹਿਲਾਂ 9 ਨਵੰਬਰ ਨੂੰ ਹਿਮਾਚਲ ਪ੍ਰਦੇਸ਼ ਵਿਚ ਚੋਣਾਂ ਕਰਵਾਉਣ ਦਾ ਐਲਾਨ ਕੀਤਾ ਹੋਇਆ ਹੈ। ਚੋਣਾਂ ਦੇ ਐਲਾਨ ਤੋਂ ਬਾਅਦ ਹੀ ਗੁਜਰਾਤ ਵਿਚ ਚੋਣ ਜਾਬਤਾ ਲਾਗੂ ਹੋ ਗਿਆ ਹੈ।
Check Also
ਡੈਨਮਾਰਕ ਦੀ ਵਿਕਟੋਰੀਆ ਬਣੀ ਮਿਸ ਯੂਨੀਵਰਸ
ਭਾਰਤ ਦੀ ਰੀਆ ਸਿੰਘਾ ਸਿਖਰਲੀਆਂ 30 ਸੁੰਦਰੀਆਂ ਵਿੱਚ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਡੈਨਮਾਰਕ ਦੀ …