Breaking News
Home / ਹਫ਼ਤਾਵਾਰੀ ਫੇਰੀ / 100 ਸਿੱਖਾਂ ਦੇ ਨਾਂ ਕਾਲੀ ਸੂਚੀ ਵਿਚੋਂ ਕੱਢੇ : ਰਾਜਨਾਥ

100 ਸਿੱਖਾਂ ਦੇ ਨਾਂ ਕਾਲੀ ਸੂਚੀ ਵਿਚੋਂ ਕੱਢੇ : ਰਾਜਨਾਥ

ਨਵੀਂ ਦਿੱਲੀ : ਪੰਜਾਬ ਵਿਚ ਖਾੜਕੂਵਾਦ ਦੇ ਦੌਰ ਦੌਰਾਨ ਕਾਲੀ ਸੂਚੀ ਵਿਚ ਪਾਏ 100 ਸਿੱਖਾਂ ਦੇ ਨਾਂ ਇਸ ਸੂਚੀ ਵਿਚੋਂ ਕੱਢ ਦਿੱਤੇ ਗਏ ਹਨ। ਇਸ ਬਾਰੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਰਾਸ਼ਟਰੀ ਸਿੱਖ ਸੰਗਤ ਵੱਲੋਂ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਪੁਰਬ ਸਬੰਧੀ ਨਵੀਂ ਦਿੱਲੀ ਦੇ ਤਾਲਕਟੋਰਾ ਸਟੇਡੀਅਮ ਵਿਖੇ ਕਰਵਾਏ ਸਮਾਗਮ ਦੌਰਾਨ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਇਹ ਸਿੱਖ ਹੁਣ ਭਾਰਤ ਦਾ ਦੌਰਾ ਕਰ ਸਕਦੇ ਹਨ। ਰਾਜਨਾਥ ਸਿੰਘ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਐੱਨਡੀਏ ਸਰਕਾਰ ਸਿੱਖ ਭਾਈਚਾਰੇ ਦੀਆਂ ਮੰਗਾਂ ਪ੍ਰਤੀ ਹਮੇਸ਼ਾ ਸੰਵੇਦਨਸ਼ੀਲ ਰਹੀ ਹੈ, ਭਾਵੇਂ ਉਹ 1984 ਦੇ ਸਿੱਖ ਵਿਰੋਧੀ ਕਤਲੇਆਮ ਦੇ ਪੀੜਤਾਂ ਨੂੰ ਇਨਸਾਫ਼ ਦੀ ਮੰਗ ਹੀ ਕਿਉਂ ਨਾ ਹੋਵੇ। ਉਨ੍ਹਾਂ ਕਿਹਾ ਕਿ ਸੱਤਾ ਵਿਚ ਆਉਣ ਪਿੱਛੋਂ ਭਾਰਤੀ ਜਨਤਾ ਪਾਰਟੀ ਨੇ ਸਿੱਖ ਵਿਰੋਧੀ ਕਤਲੇਆਮ ਲਈ ਐੱਸਆਈਟੀ ਦਾ ਗਠਨ ਕੀਤਾ। ਕੁਝ ਮਾਮਲਿਆਂ ਵਿਚ ਦੋਸ਼ ਪੱਤਰ ਵੀ ਦਾਖਲ ਕਰ ਦਿੱਤੇ ਗਏ ਹਨ। ਗ੍ਰਹਿ ਮੰਤਰੀ ਨੇ ਕਿਹਾ ਕਿ ਵੱਖ-ਵੱਖ ਦੇਸ਼ਾਂ ਵਿਚ ਰਹਿੰਦੇ ਸਿੱਖ ਭਾਈਚਾਰੇ ਦੇ ਕਈ ਲੋਕਾਂ ਨੂੰ ਕਾਲੀ ਸੂਚੀ ਵਿਚ ਪਾ ਦਿੱਤਾ ਗਿਆ ਸੀ ਜਿਨ੍ਹਾਂ ਵਿਚੋਂ 100 ਨਾਂ ਹਟਾ ਦਿੱਤੇ ਗਏ ਹਨ। ਇਸ ਤੋਂ ਪਹਿਲਾਂ ਪਿਛਲੇ ਸਾਲ ਦੇਸ਼-ਵਿਰੋਧੀ ਕਾਰਵਾਈਆਂ ਵਿਚ ਲੱਗੇ 225 ਸਿੱਖਾਂ ਦੇ ਨਾਂ ਕਾਲੀ ਸੂਚੀ ਵਿਚੋਂ ਕੱਢ ਦਿੱਤੇ ਗਏ ਸਨ। ਇਹ ਲੋਕ 80ਵਿਆਂ ਤੇ 90ਵਿਆਂ ਵਿਚ ਖ਼ਾਲਿਸਤਾਨ ਅੰਦੋਲਨ ਨਾਲ ਜੁੜੇ ਸਨ ਤੇ ਇਨ੍ਹਾਂ ਦੇ ਦੇਸ਼ ਵਿਚ ਦਾਖ਼ਲ ਹੋਣ ‘ਤੇ ਪਾਬੰਦੀ ਲਗਾਈ ਗਈ ਸੀ। ਗ੍ਰਹਿ ਮੰਤਰੀ ਨੇ ਕਿਹਾ ਕਿ ਸਿੱਖ ਭਾਈਚਾਰੇ ਦਾ ਦੇਸ਼ ਦੀ ਤਰੱਕੀ ਵਿਚ ਅਹਿਮ ਯੋਗਦਾਨ ਹੈ। ਗੁਰੂ ਗੋਬਿੰਦ ਸਿੰਘ ਜੀ ਨੇ ਮੁਗਲਾਂ ਤੇ ਵਿਦੇਸ਼ੀ ਤਾਕਤਾਂ ਨਾਲ ਲੋਹਾ ਲੈਂਦਿਆਂ ਭਾਰਤੀ ਸੱਭਿਆਚਾਰ ਤੇ ਲੋਕਾਈ ਦੀ ਰੱਖਿਆ ਲਈ ਸ਼ੀਲਡ ਦਾ ਕੰਮ ਕੀਤਾ।
ਆਰਐੱਸਐੱਸ ਮੁਖੀ ਮੋਹਨ ਭਾਗਵਤ ਨੇ ਇਸ ਮੌਕੇ ਆਪਣੇ ਸੰਬੋਧਨ ਵਿਚ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਦਰਸਾਏ ਮਾਰਗ ‘ਤੇ ਚੱਲਣ ਲਈ ਕਿਹਾ ਅਤੇ ਕਿਹਾ ਕਿ ਉਨ੍ਹਾਂ ਦੀਆਂ ਸਿੱਖਿਆਵਾਂ ਮੌਜੂਦਾ ਸਮੇਂ ਵੀ ਸਾਰਥਕ ਹਨ। ਮੋਹਨ ਭਾਗਵਤ ਨੇ ਕਿਹਾ ਕਿ ਦੇਸ਼ ਅਤੇ ਲੋਕਾਂ ਦੇ ਵਿਕਾਸ ਲਈ ਸਾਨੂੰ ਗੁਰੂ ਜੀ ਦੀਆਂ ਸਿੱਖਿਆਵਾਂ ਦਾ ਪਾਲਣ ਕਰਨਾ ਚਾਹੀਦਾ ਹੈ। ਸਮਾਗਮ ਵਿਚ ਕੇਂਦਰੀ ਮੰਤਰੀ ਪਿਊਸ਼ ਗੋਇਲ, ਹਰਸ਼ ਵਰਧਨ, ਹਰਦੀਪ ਸਿੰਘ ਪੁਰੀ, ਵਿਜੇ ਗੋਇਲ ਤੋਂ ਇਲਾਵਾ ਅਹਿਮ ਸ਼ਖ਼ਸੀਅਤਾਂ ਹਾਜ਼ਰ ਸਨ।
ਸਿੱਖ ਮਾਮਲਿਆਂ ‘ਚ ਦਖਲਅੰਦਾਜ਼ੀ ਬਰਦਾਸ਼ਤ ਨਹੀਂ : ਐਸਜੀਪੀਸੀ
ਮਸਲਿਆਂ ‘ਚ ਦਖਲਅੰਦਾਜ਼ੀ ਨਾ ਕਰਨ।

 

Check Also

ਇਕੋ ਦਿਨ ਜਲੰਧਰ ‘ਚੋਂ ਉਡ ਗਈਆਂ ‘ਆਪ’ ਦੀਆਂ ਦੋ ਤਿਤਲੀਆਂ

ਚੰਦ ਦਿਨਾਂ ‘ਚ ਚੁਣੇ ਹੋਏ ਤਿੰਨ ਸੰਸਦ ਮੈਂਬਰਾਂ ਨੇ ਦਲ ਬਦਲ ਕੇ ਭਾਜਪਾ ‘ਚ ਕੀਤੀ …