4.8 C
Toronto
Friday, November 7, 2025
spot_img
Homeਭਾਰਤ8 ਨਵੰਬਰ ਨੂੰ ਕੇਂਦਰ ਸਰਕਾਰ ਤੇ ਵਿਰੋਧੀ ਧਿਰ ਹੋਣਗੀਆਂ ਆਹਮੋ ਸਾਹਮਣੇ

8 ਨਵੰਬਰ ਨੂੰ ਕੇਂਦਰ ਸਰਕਾਰ ਤੇ ਵਿਰੋਧੀ ਧਿਰ ਹੋਣਗੀਆਂ ਆਹਮੋ ਸਾਹਮਣੇ

ਕੇਂਦਰ ਸਰਕਾਰ ਨੋਟਬੰਦੀ ਦੇ ਹੱਕ ਪ੍ਰਚਾਰ ਕਰੇਗੀ ਅਤੇ ਵਿਰੋਧੀ ਧਿਰ ਨੋਟਬੰਦੀ ਦੇ ਖਿਲਾਫ ਪ੍ਰਦਰਸ਼ਨ ਕਰੇਗੀ
ਨਵੀਂ ਦਿੱਲੀ/ਬਿਊਰੋ ਨਿਊਜ਼
8 ਨਵੰਬਰ ਨੂੰ ਨੋਟਬੰਦੀ ਦਾ ਇਕ ਸਾਲ ਪੂਰਾ ਹੋਣ ‘ਤੇ ਜਿੱਥੇ ਵਿਰੋਧੀ ਧਿਰ ਨੇ ਕਾਲਾ ਦਿਵਸ ਮਨਾਉਣ ਦਾ ਐਲਾਨ ਕੀਤਾ ਹੈ, ਉਥੇ ਭਾਰਤੀ ਜਨਤਾ ਪਾਰਟੀ ਨੇ ਐਲਾਨ ਕੀਤਾ ਹੈ ਕਿ ਉਹ ਇਸ ਨੂੰ ‘ਕਾਲਾ ਧਨ ਵਿਰੋਧੀ ਦਿਨ’ ਵਜੋਂ ਮਨਾਏਗੀ। ਵਿੱਤ ਮੰਤਰੀ ਅਰੁਣ ਜੇਤਲੀ ਨੇ ਕਿਹਾ ਕਿ 8 ਨਵੰਬਰ ਨੂੰ ਭਾਰਤੀ ਜਨਤਾ ਪਾਰਟੀ ਦੇ ਨੇਤਾ ਦੇਸ਼ ਭਰ ਵਿਚ ਕਾਲੇ ਧਨ ਖਿਲਾਫ ਸਰਕਾਰ ਵਲੋਂ ਚੁੱਕੇ ਗਏ ਕਦਮਾਂ ਬਾਰੇ ਜਾਣਕਾਰੀ ਦੇਣਗੇ। ਵਿੱਤ ਮੰਤਰੀ ਜੇਤਲੀ ਨੇ ਕਿਹਾ ਕਿ ਨੋਟਬੰਦੀ ਕਾਲੇ ਧਨ ਖਿਲਾਫ ਇਕ ਵੱਡਾ ਕਦਮ ਸੀ। ਚੇਤੇ ਰਹੇ ਕਿ ਵਿਰੋਧੀ ਧਿਰ ਨੇ ਨੋਟਬੰਦੀ ਨੂੰ ‘ਸਦੀ ਦਾ ਸਭ ਤੋਂ ਵੱਡਾ ਘੋਟਾਲਾ’ ਕਰਾਰ ਦਿੰਦੇ ਹੋਏ ਐਲਾਨ ਕੀਤਾ ਸੀ ਕਿ ਉਹ 8 ਨਵੰਬਰ ਨੂੰ ਕਾਲੇ ਦਿਵਸ ਵਜੋਂ ਮਨਾਏਗੀ ਅਤੇ ਦੇਸ਼ ਭਰ ਵਿਚ ਕੀਤੀ ਗਈ ਨੋਟਬੰਦੀ ਦੇ ਖਿਲਾਫ਼ ਪ੍ਰਦਰਸ਼ਨ ਕੀਤੇ ਜਾਣਗੇ।

 

RELATED ARTICLES
POPULAR POSTS