Breaking News
Home / ਭਾਰਤ / ਸਿੱਖ ਕਤਲੇਆਮ ਪੀੜਤਾਂ ਨੂੰ ਨਿਆਂ ਦਿਵਾਉਣ ਲਈ ਮੋਦੀ ਨੂੰ ਪੱਤਰ

ਸਿੱਖ ਕਤਲੇਆਮ ਪੀੜਤਾਂ ਨੂੰ ਨਿਆਂ ਦਿਵਾਉਣ ਲਈ ਮੋਦੀ ਨੂੰ ਪੱਤਰ

ਚੰਡੀਗੜ੍ਹ : 1984 ਦੇ ਸਿੱਖ ਕਤਲੇਆਮ ਪੀੜਤਾਂ ਨੂੰ ਛੇਤੀ ਨਿਆਂ ਦਿਵਾਉਣ ਲਈ ਅਕਾਲੀ ਦਲ, ਆਮ ਆਦਮੀ ਪਾਰਟੀ, ਜੇਡੀਯੂ, ਐਨਸੀਪੀ ਤੇ ਇਨੈਲੋ ਦੇ ਸੰਸਦ ਮੈਂਬਰਾਂ ਨੇ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਸੌਂਪ ਕੇ ਮੰਗ ਕੀਤੀ ਕਿ ਕਤਲੇਆਮ ਪੀੜਤਾਂ ਤੇ ਪ੍ਰਭਾਵਿਤਾਂ ਨੂੰ ਛੇਤੀ ਤੋਂ ਛੇਤੀ ਨਿਆਂ ਦਿਵਾਇਆ ਜਾਵੇ। ਆਮ ਆਦਮੀ ਪਾਰਟੀ ਦੇ ਐਮ ਪੀ ਧਰਮਵੀਰ ਗਾਂਧੀ, ਅਕਾਲੀ ਦਲ ਦੇ ਪ੍ਰੇਮ ਸਿੰਘ ਚੰਦੂਮਾਜਰਾ, ਇਨੈਲੋ ਦੇ ਦੁਸ਼ਿਅੰਤ ਚੌਟਾਲਾ, ਜੇਡੀਯੂ ਦੇ ਰਾਜ ਸਭਾ ਮੈਂਬਰ ਸ਼ਰਦ ਯਾਦਵ ਤੇ ਐਨਸੀਪੀ ਦੇ ਰਾਜ ਸਭਾ ਮੈਂਬਰ ਡੀਪੀ ਤ੍ਰਿਪਾਠੀ ਸਮੇਤ ਸੰਸਦ ਮੈਂਬਰਾਂ ਨੇ ਮੋਦੀ ਨੂੰ ਲਿਖੇ ਪੱਤਰ ਵਿਚ ਮੰਗ ਕੀਤੀ ਹੈ ਕਿ 31 ਅਕਤੂਬਰ ਨੂੰ ਕਤਲੇਆਮ ਦੇ 33 ਸਾਲ ਪੂਰੇ ਹੋ ਜਾਣਗੇ। ਇਸ ਤੋਂ ਬਾਅਦ ਵੀ ਅਜੇ ਤੱਕ ਕਤਲੇਆਮ ਪੀੜਤਾਂ ਤੇ ਪ੍ਰਭਾਵਿਤਾਂ ਨੂੰ ਨਿਆਂ ਨਹੀਂ ਮਿਲ ਸਕਿਆ। ਸੰਸਦ ਮੈਂਬਰਾਂ ਨੇ ਕਿਹਾ ਕਿ ਕਤਲੇਆਮ ਲਈ ਜ਼ਿੰਮੇਵਾਰ ਦੋਸ਼ੀ ਖੁੱਲ੍ਹੇਆਮ ਬਾਹਰ ਘੁੰਮ ਰਹੇ ਹਨ। ਉਨ੍ਹਾਂ ਪੱਤਰ ਵਿਚ ਇਹ ਵੀ ਮੰਗ ਕੀਤੀ ਕਿ ਕਤਲੇਆਮ ਪੀੜਤਾਂ ਤੇ ਪ੍ਰਭਾਵਿਤਾਂ ਦੇ ਮੁੱਦੇ ਨੂੰ ਗੰਭੀਰਤਾ ਨਾਲ ਲਿਆ ਜਾਵੇ।

 

Check Also

ਮਮਤਾ ਬੈਨਰਜੀ ਨੇ ਚੋਣ ਕਮਿਸ਼ਨ ‘ਤੇ ਭਾਜਪਾ ਦੀਆਂ ਹਦਾਇਤਾਂ ‘ਤੇ ਕੰਮ ਦੇ ਲਗਾਏ ਆਰੋਪ

ਸੂਬੇ ‘ਚ ਦੰਗੇ ਹੋਣ ‘ਤੇ ਕਮਿਸ਼ਨ ਦਫ਼ਤਰ ਅੱਗੇ ਭੁੱਖ ਹੜਤਾਲ ਸ਼ੁਰੂ ਕਰਨ ਦੀ ਦਿੱਤੀ ਚਿਤਾਵਨੀ …