Breaking News
Home / ਭਾਰਤ / ਸੁਨੀਲ ਜਾਖੜ ਧੰਨਵਾਦੀ ਦੌਰੇ ਲਈ ਪਠਾਨਕੋਟ ਪਹੁੰਚੇ

ਸੁਨੀਲ ਜਾਖੜ ਧੰਨਵਾਦੀ ਦੌਰੇ ਲਈ ਪਠਾਨਕੋਟ ਪਹੁੰਚੇ

ਗੁਰਦਾਸਪੁਰ : ਗੁਰਦਾਸਪੁਰ ਲੋਕ ਸਭਾ ਚੋਣ ਜਿੱਤਣ ਤੋਂ ਬਾਅਦ ਕਾਂਗਰਸ ਪ੍ਰਧਾਨ ਸੁਨੀਲ ਕੁਮਾਰ ਜਾਖੜ ਧੰਨਵਾਦੀ ਦੌਰੇ ਲਈ ਪਠਾਨਕੋਟ ਪੁੱਜੇ। ਉਨ੍ਹਾਂ ਗੁਰਦੁਆਰਾ ਬਾਠ ਸਾਹਿਬ ਵਿਚ ਮੱਥਾ ਟੇਕ ਦੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ। ਜਾਖੜ ਹੋਰਾਂ ਨੇ ਪੱਤਰਕਾਰਾਂ ਨਾਲ ਗੱਲਾਬਾਤ ਕਰਦਿਆਂ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ‘ਤੇ ਤਿੱਖੇ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਨੇ ਪਿਛਲੇ 10 ਸਾਲ ਸੂਬੇ ਨੂੰ ਰੱਜ ਕੇ ਲੁੱਟਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਨੇ ਪ੍ਰਾਈਵੇਟ ਕੰਪਨੀਆਂ ਨਾਲ ਮਹਿੰਗੇ ਕਰਾਰ ਕੀਤੇ ਜਿਸ ਦਾ ਖ਼ਮਿਆਜ਼ਾ ਹੁਣ ਪੰਜਾਬ ਨੂੰ ਭੁਗਤਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਬਿਜਲੀ ਦੀਆਂ ਦਰਾਂ ਵਧਣੀਆਂ ਅਕਾਲੀਆਂ ਦੀ ਹੀ ਦੇਣ ਹੈ। ਜਾਖ਼ੜ ਨੇ ਕਿਹਾ ਕਿ ਉਹ ਇਲਾਕੇ ਦੇ ਵਿਕਾਸ ਲਈ ਵਚਨਬੱਧ ਹਨ।

 

Check Also

ਲੁਧਿਆਣਾ ’ਚ ਅਰਵਿੰਦ ਕੇਜਰੀਵਾਲ ਨੇ ਆਰ ਐਸ ਐਸ ’ਤੇ ਸਾਧਿਆ ਨਿਸ਼ਾਨਾ

ਕਿਹਾ- ਖੁਦ ਨੂੰ ਭਗਵਾਨ ਸਮਝ ਰਹੇ ਹਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੁਧਿਆਣਾ/ਬਿਊਰੋ ਨਿਊਜ਼ : ‘ਆਪ’ …