ਪ੍ਰਵਾਨਗੀ ਲਈ ਪੇਸ਼ ਕੀਤਾ ਗਿਆ ਮਤਾ
ਲਾਹੌਰ/ਬਿਊਰੋ ਨਿਊਜ਼
ਪਾਕਿਸਤਾਨ ਦੇ ਪੰਜਾਬ ਦੀ ਵਿਧਾਨ ਸਭਾ ਵਿਚ ਸਿੱਖ ਮੈਰਿਜ ਐਕਟ ਦੇ ਮਤੇ ਨੂੰ ਪ੍ਰਵਾਨਗੀ ਲਈ ਪੇਸ਼ ਕੀਤਾ ਗਿਆ ਹੈ। ਇਸ ਬਾਰੇ ਸਭ ਧਿਰਾਂ ਨੇ ਆਪਣੀ ਸਹਿਮਤੀ ਪ੍ਰਗਟਾਈ ਹੈ। ਇਹ ਪਾਕਿਸਤਾਨ ਦੇ ਸਿੱਖਾਂ ਲਈ ਮਾਣ ਵਾਲੀ ਗੱਲ ਹੈ। ਲਹਿੰਦੇ ਪੰਜਾਬ ਦੀ ਵਿਧਾਨ ਸਭਾ ਵਿਚ ਪਾਕਿਸਤਾਨ ਸਿੱਖ ਮੈਰਿਜ ਐਕਟ ਦਾ ਮਤਾ ਪ੍ਰਵਾਨਗੀ ਲਈ ਪੇਸ਼ ਕੀਤਾ ਗਿਆ ਹੈ ਅਤੇ ਅਸੈਂਬਲੀ ਨੇ ਇਸ ਮਸਲੇ ਉਤੇ ਕਿਹਾ ਕਿ ਪੂਰੀ ਦੁਨੀਆ ਵਿੱਚ ਪਾਕਿਸਤਾਨ ਅਜਿਹਾ ਪਹਿਲਾ ਦੇਸ਼ ਹੋਵੇਗਾ, ਜਿੱਥੇ ਆਨੰਦ ਮੈਰਿਜ ਐਕਟ ਲਾਗੂ ਹੋਵੇਗਾ। ਉਨ੍ਹਾਂ ਕਿਹਾ ਕਿ ਅਜਿਹਾ ਅਜੇ ਤੱਕ ਭਾਰਤ ਵਿੱਚ ਵੀ ਨਹੀਂ ਹੋ ਸਕਿਆ, ਜਿੱਥੇ ਵੱਡੀ ਗਿਣਤੀ ਵਿੱਚ ਸਿੱਖ ਵੱਸਦੇ ਹਨ।
ਪਾਕਿਸਤਾਨ ਮੁਸਲਿਮ ਲੀਗ-ਐੱਨ ਵੱਲੋਂ ਮੈਂਬਰ ਪ੍ਰੋਵਿੰਸ਼ੀਅਲ ਅਸੈਂਬਲੀ ਤੇ ਪੰਜਾਬ ਅਸੈਂਬਲੀ ਦੇ ਪਹਿਲੇ ਸਿੱਖ ਮੈਂਬਰ ਰਮੇਸ਼ ਸਿੰਘ ਅਰੋੜਾ ਨੇ ਵਿਧਾਨ ਸਭਾ ਵਿੱਚ ਸਿੱਖ ਮੈਰਿਜ ਐਕਟ ਦਾ ਮਤਾ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਮੈਨੂੰ ਆਸ ਹੈ ਕਿ ਇਸ ਬਿੱਲ ਦੇ ਪਾਸ ਹੋਣ ਵਿੱਚ ਸਾਰੇ ਮੈਂਬਰ ਮੇਰਾ ਸਾਥ ਦੇਣਗੇ। ਉਨ੍ਹਾਂ ਕਿਹਾ ਕਿ ਚਾਹੇ ਸਿੱਖਾਂ ਨੂੰ ਵਿਆਹ ਰਜਿਸਟਰ ਕਰਨ ਦੀ ਕਾਨੂੰਨੀ ਮਾਨਤਾ ਹੈ, ਪਰ ਜਿੱਥੇ ਤੱਕ ਗੱਲ ਧਰਮ ਦੀ ਹੈ, ਉਨ੍ਹਾਂ ਲਈ ਆਨੰਦ ਮੈਰਿਜ ਐਕਟ ਲਾਗੂ ਹੋਣਾ ਲਾਜ਼ਮੀ ਹੈ ਤੇ ਇਹ ਸਮੇਂ ਦੀ ਮੰਗ ਹੈ।
Check Also
ਗੌਤਮ ਅਡਾਨੀ ’ਤੇ ਨਿਊਯਾਰਕ ’ਚ ਧੋਖਾਧੜੀ ਤੇ ਰਿਸ਼ਵਤ ਦੇਣ ਦਾ ਆਰੋਪ
ਸੋਲਰ ਐਨਰਜੀ ਕੰਟਰੈਕਟ ਲਈ ਭਾਰਤੀ ਅਧਿਕਾਰੀਆਂ ਨੂੰ ਕਰੋੜਾਂ ਰੁਪਏ ਦੀ ਆਫਰ ਨਵੀਂ ਦਿੱਲੀ/ਬਿਊਰੋ ਨਿਊਜ਼ ਨਿਊਯਾਰਕ …