ਕਾਂਗਰਸ ਬੁੱਤ ਲਗਾਉਣ ਦੇ ਫੈਸਲੇ ਤੋਂ ਪਿੱਛੇ ਹਟੀ
ਚੌਂਕ ਮਹਿਤਾ/ਬਿਊਰੋ ਨਿਊਜ਼
ਪਿਛਲੇ ਦਿਨੀਂ ਯੂਥ ਕਾਂਗਰਸ ਵੱਲੋਂ ਇਹ ਐਲਾਨ ਕੀਤਾ ਗਿਆ ਸੀ ਕਿ ਮਰਹੂਮ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦਾ ਬੁੱਤ ਪੰਜਾਬ ਵਿਚ ਲਗਾਇਆ ਜਾਵੇਗਾ। ਪੰਜਾਬ ਦੀਆਂ ਸਮੂਹ ਸਿੱਖ ਜਥੇਬੰਦੀਆਂ ਵੱਲੋਂ ਇਸਦਾ ਸਖ਼ਤ ਵਿਰੋਧ ਕੀਤਾ ਜਾ ਰਿਹਾ ਹੈ। ਦਮਦਮੀ ਟਕਸਾਲ ਵੱਲੋਂ ਵੀ ਅੱਜ ਸਾਫ ਕਰ ਦਿੱਤਾ ਗਿਆ ਹੈ ਕਿ ਜੇਕਰ ਕਾਂਗਰਸ ਪਾਰਟੀ ਨੇ ਇੰਦਰਾ ਗਾਂਧੀ ਦਾ ਬੁੱਤ ਲਗਾਉਣ ਦੀ ਗਲਤੀ ਕੀਤੀ ਤਾਂ ਦਮਦਮੀ ਟਕਸਾਲ ਵੱਲੋਂ ਸਿੱਖ ਨਾਇਕਾਂ ਦੇ ਬੁੱਤ ਪੂਰੇ ਪੰਜਾਬ ਵਿਚ ਲਗਾਏ ਜਾਣਗੇ। ਦਮਦਮੀ ਟਕਸਾਲ ਤੇ ਸਿੱਖ ਜਥੇਬੰਦੀਆਂ ਵੱਲੋਂ ਇਹ ਬਿਆਨ ਸਾਹਮਣੇ ਆਉਣ ਤੋਂ ਬਾਅਦ ਕਾਂਗਰਸ ਪਾਰਟੀ ਨੇ ਵੀ ਆਪਣੇ ਫ਼ੈਸਲੇ ਨੂੰ ਅਮਲੀ ਜਾਮਾ ਪਹਿਨਾਉਣ ਤੋਂ ਪਹਿਲਾਂ ਹੀ ਇਹ ਕਹਿ ਕੇ ਰੱਦ ਕਰ ਦਿੱਤਾ ਕਿ ਉਨ੍ਹਾਂ ਨੂੰ ਧਮਕੀਆਂ ਮਿਲ ਰਹੀਆਂ ਹਨ। ਜਿਸ ਕਰਕੇ ਫਿਲਹਾਲ ਰੈਲੀ ਕਰਨ ਤੇ ਬੁੱਤ ਲਗਾਉਣ ਦਾ ਫ਼ੈਸਲਾ ਰੱਦ ਕੀਤਾ ਗਿਆ ਹੈ। ਕੁਝ ਯੂਥ ਲੀਡਰਾਂ ਨੇ ਧਮਕੀ ਦਿੱਤੀ ਹੈ ਕਿ ਅਸੀਂ ਕੱਲ੍ਹ ਨੂੰ ਬੁੱਤ ਲਾਵਾਂਗੇ।