Breaking News
Home / ਪੰਜਾਬ / ਸ੍ਰੀ ਅਨੰਦਪੁਰ ਸਾਹਿਬ ਪੁਲਿਸ ਚੌਂਕੀ ਦੇ ਇੰਚਾਰਜ ਸਮੇਤ 8 ਮੁਲਾਜ਼ਮ ਮੁਅੱਤਲ

ਸ੍ਰੀ ਅਨੰਦਪੁਰ ਸਾਹਿਬ ਪੁਲਿਸ ਚੌਂਕੀ ਦੇ ਇੰਚਾਰਜ ਸਮੇਤ 8 ਮੁਲਾਜ਼ਮ ਮੁਅੱਤਲ

ਡਿਊਟੀ ਦੌਰਾਨ ਸ਼ਰਾਬ ਪੀਂਦਿਆਂ ਦਾ ਵੀਡੀਓ ਹੋਇਆ ਵਾਇਰਲ
ਰੂਪਨਗਰ/ਬਿਊਰੋ ਨਿਊਜ਼
ਡਿਊਟੀ ਦੌਰਾਨ ਸ਼ਰਾਬ ਪੀਂਦਿਆਂ ਦਾ ਵੀਡੀਓ ਵਾਇਰਲ ਹੋਣ ਤੋਂ ਬਾਅਦ ਜ਼ਿਲ੍ਹਾ ਪੁਲਿਸ ਮੁਖੀ ਨੇ ਸਖ਼ਤ ਕਾਰਵਾਈ ਕਰਦੇ ਹੋਏ ਸ੍ਰੀ ਅਨੰਦਪੁਰ ਸਾਹਿਬ ਪੁਲਿਸ ਚੌਂਕੀ ਦੇ ਇੰਚਾਰਜ ਸਮੇਤ 8 ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਹੈ।
ਦੀਵਾਲੀ ਵਾਲੇ ਦਿਨ ਦੀ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਵੀਡੀਓ ਵਿਚ ਕਈ ਮੁਲਾਜ਼ਮ ਵਰਦੀ ਪਾ ਕੇ ਸ਼ਰਾਬ ਪੀਂਦੇ ਹੋਏ ਨਜ਼ਰ ਆ ਰਹੇ ਹਨ। ਇਸ ਤੋਂ ਇਲਾਵਾ ਪਿੱਛੇ ਬੈਠਾ ਇਕ ਮੁਲਾਜ਼ਮ ਜਰਦਾ ਵੀ ਮਲਦਾ ਦਿਖਾਈ ਦੇ ਰਿਹਾ ਹੈ। ਪੁਲਿਸ ਮੁਲਾਜ਼ਮਾਂ ਦਾ ਇਕ ਸਾਥੀ ਹੀ ਉਨ੍ਹਾਂ ਦੀ ਇਹ ਵੀਡੀਓ ਬਣਾ ਰਿਹਾ ਸੀ।

Check Also

‘ਆਪ’ ਸਰਕਾਰ ਨੇ ਬਜਟ ਦੀ ਕੀਤੀ ਤਾਰੀਫ ਅਤੇ ਵਿਰੋਧੀਆਂ ਨੇ ਬਜਟ ਨੂੰ ਭੰਡਿਆ

ਬਾਜਵਾ ਨੇ ਕਿਹਾ : ਪੰਜਾਬ ਸਰਕਾਰ ਨੇ ਬਜਟ ’ਚ ਹਰ ਵਰਗ ਨੂੰ ਅਣਡਿੱਠ ਕੀਤਾ ਚੰਡੀਗੜ੍ਹ/ਬਿਊਰੋ …