ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੀਤੀ ਨਿੰਦਾ
ਸ੍ਰੀ ਮੁਕਤਸਰ ਸਾਹਿਬ/ਬਿਊਰੋ ਨਿਊਜ਼
ਪੰਜਾਬ ਵਿਚ ਸ਼ਰਾਰਤੀ ਤੱਤ ਲਗਾਤਾਰ ਮਾਹੌਲ ਖਰਾਬ ਕਰਨ ਲਈ ਕਾਰਵਾਈਆਂ ਕਰ ਰਹੇ ਹਨ। ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੰਗ ਪਾੜਨ ਤੇ ਬੇਅਦਬੀ ਕਰਨ ਵਰਗੀਆਂ ਘਟਨਾਵਾਂ ਕਾਰਨ ਸਿੱਖ ਹਿਰਦੇ ਪਹਿਲਾਂ ਹੀ ਵਲੂੰਦਰੇ ਹੋਏ ਹਨ।ਪੁਲਿਸ ਵੱਲੋਂ ਬੇਅਦਬੀ ਕਰਨ ਵਾਲੇ ਦੋਸ਼ੀ ਹਾਲੇ ਤੱਕ ਗ੍ਰਿਫਤਾਰ ਨਹੀਂ ਕੀਤੇ ਗਏ, ਤੇ ਨਾ ਹੀ ਹਾਲੇ ਤੱਕ ਇਨ੍ਹਾਂ ਘਟਨਾਵਾਂ ‘ਤੇ ਮੁਕੰਮਲ ਰੂਪ ਵਿਚ ਕਾਬੂ ਪਾਇਆ ਗਿਆ ਹੈ। ਤਾਜਾ ਮਾਮਲਾ ਸ੍ਰੀ ਮੁਕਤਸਰ ਸਾਹਿਬ ਵਿਚ ਸਾਹਮਣੇ ਆਇਆ ਹੈ, ਜਿੱਥੇ ਗੁਰਦੁਆਰਾ ਸਿੰਘ ਸਭਾ ‘ਤੇ ਪੱਥਰਬਾਜੀ ਕੀਤੀ ਗਈ ਹੈ। ਇਹ ਪੱਥਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਤੱਕ ਵੀ ਪੁੱਜ ਗਏ, ਬੇਸ਼ੱਕ ਪੱਥਰਬਾਜੀ ਕਰਨ ਵਾਲੇ ਸ਼ਰਾਰਤੀ ਅਨਸਰ ਮੌਕੇ ਤੋਂ ਫਰਾਰ ਹੋ ਗਏ ਪਰ ਹੁਣ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਗੁਰਦੁਆਰਾ ਸਾਹਿਬ ਵਿਚ ਇੱਟਾਂ, ਰੋੜੇ ਸੁੱਟੇ ਜਾਣ ਦੀ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਸ਼ਰਾਰਤੀ ਅਨਸਰਾਂ ਖਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਵੀ ਕੀਤੀ।
Check Also
ਜ਼ਿਮਨੀ ਚੋਣਾਂ ਜਿੱਤਣ ਮਗਰੋਂ ‘ਆਪ’ ਨੇ ਪਟਿਆਲਾ ਤੋਂ ਸ਼ੁਰੂ ਕੀਤੀ ਧੰਨਵਾਦ ਯਾਤਰਾ
ਪਾਰਟੀ ਪ੍ਰਧਾਨ ਅਮਨ ਅਰੋੜਾ ਦੀ ਅਗਵਾਈ ’ਚ ਅੰਮਿ੍ਰਤਸਰ ਪਹੁੰਚ ਕੇ ਸੰਪੰਨ ਹੋਵੇਗੀ ਧੰਨਵਾਦ ਯਾਤਰਾ ਪਟਿਆਲਾ/ਬਿਊਰੋ …