ਸਿੱਖ ਵਿਦਵਾਨਾਂ ਵਲੋਂ ਤਿਆਰ ਸਵਾਲਾਂ ਦੇ ਜਵਾਬ ਜੇਕਰ ਆਰਐਸਐਸ ਦੇ ਦੇਵੇ ਤਾਂ ਗੱਲ ਅੱਗੇ ਤੋਰੀ ਜਾ ਸਕਦੀ ਹੈ : ਗਿਆਨੀ ਗੁਰਬਚਨ ਸਿੰਘ
ਚੰਡੀਗੜ੍ਹ/ਬਿਊਰੋ ਨਿਊਜ਼
ਆਰ ਐਸ ਐਸ ਦੀ ਜਥੇਬੰਦੀ ਰਾਸ਼ਟਰੀ ਸਿੱਖ ਸੰਗਤ ਮੁੜ ਚਰਚਾ ਵਿਚ ਆ ਗਈ ਹੈ। ਇਸ ਜਥੇਬੰਦੀ ਵੱਲੋਂ ਲੰਘੀ 25 ਅਕਤੂਬਰ ਨੂੰ ਦਿੱਲੀ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸਮਾਗਮ ਕਰਾਇਆ ਗਿਆ ਸੀ ਜਿਸ ਦਾ ਸ੍ਰੀ ਅਕਾਲ ਤਖ਼ਤ ਸਹਿਬ ਤੋਂ ਬਾਈਕਾਟ ਦਾ ਸੱਦਾ ਦਿੱਤਾ ਗਿਆ ਸੀ। ਇਸ ਮਗਰੋਂ ਆਰਐਸਐਸ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਗੱਲਬਾਤ ਦੀ ਪੇਸ਼ਕਸ਼ ਕੀਤੀ ਗਈ ਹੈ।
ਇਸ ਬਾਰੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਸਿੱਖ ਵਿਦਵਾਨਾਂ ਵੱਲੋਂ ਕੁਝ ਸਵਾਲ ਤਿਆਰ ਕੀਤੇ ਗਏ ਹਨ। ਆਰਐਸਐਸ ਜੇਕਰ ਇਨ੍ਹਾਂ ਸਵਾਲਾਂ ਦਾ ਤਸੱਲੀਬਖਸ਼ ਜਵਾਬ ਦੇ ਦੇਵੇ ਤਾਂ ਗੱਲਬਾਤ ਅੱਗੇ ਤੋਰੀ ਜਾ ਸਕਦੀ ਹੈ। ਇਨ੍ਹਾਂ ਸਵਾਲਾਂ ਸਭ ਤੋਂ ਅਹਿਮ ਸਿੱਖ ਕੌਮ ਦੀ ਵਿਲੱਖਣਤਾ ਨਾਲ ਜੁੜਿਆ ਹੋਇਆ ਹੈ। ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਰਾਸ਼ਟਰੀ ਸਿੱਖ ਸੰਗਤ ਨੇ ਇਸ ਤੋਂ ਪਹਿਲਾਂ ਵੀ ਕਈ ਵਾਰ ਗੱਲਬਾਤ ਦੀ ਪੇਸ਼ਕਸ਼ ਕੀਤੀ ਹੈ।