16 C
Toronto
Friday, July 31, 2026
spot_img
Homeਪੰਜਾਬ'ਆਪ' ਨੇ ਪੰਜਾਬ 'ਚ ਵਿਗੜ ਰਹੀ ਅਮਨ ਕਾਨੂੰਨ ਦੀ ਸਥਿਤੀ 'ਤੇ ਕੀਤੀ...

‘ਆਪ’ ਨੇ ਪੰਜਾਬ ‘ਚ ਵਿਗੜ ਰਹੀ ਅਮਨ ਕਾਨੂੰਨ ਦੀ ਸਥਿਤੀ ‘ਤੇ ਕੀਤੀ ਚਿੰਤਾ

ਕਿਹਾ, ਕੈਪਟਨ ਅਮਰਿੰਦਰ ਕੋਲੋਂ ਗ੍ਰਹਿ ਮੰਤਰਾਲਾ ਖੋਹ ਕੇ ਕਿਸੇ ਸੰਜੀਦਾ ਮੰਤਰੀ ਨੂੂੰ ਦਿੱਤਾ ਜਾਵੇ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਨੇ ਪੰਜਾਬ ਦੀ ਵਿਗੜ ਰਹੀ ਅਮਨ-ਕਾਨੂੰਨ ਵਿਵਸਥਾ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਨਿਸ਼ਾਨਾ ਬਣਾਇਆ ਹੈ। ‘ਆਪ’ ਨੇ ਪੰਜਾਬ ਦੇ ਅਜਿਹੇ ਹਾਲਾਤ ਲਈ ਪੁਲਿਸ ਦੇ ਹੇਠਾਂ ਤੋਂ ਲੈ ਕੇ ਉਪਰ ਤੱਕ ਹੋਏ ਸਿਆਸੀਕਰਨ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ‘ਆਪ’ ਨੇ ਅੰਮ੍ਰਿਤਸਰ ਵਿਚ ਹਿੰਦੂ ਸੰਘਰਸ਼ ਸੈਨਾ ਦੇ ਆਗੂ ਵਿਪਨ ਸ਼ਰਮਾ ਦੀ ਦਿਨ-ਦਿਹਾੜੇ ਕੀਤੀ ਹੱਤਿਆ ਦੀ ਸਖਤ ਨਿਖੇਧੀ ਕੀਤੀ ਹੈ।
ਸੁਖਪਾਲ ਸਿੰਘ ਖਹਿਰਾ ਅਤੇ ਅਮਨ ਅਰੋੜਾ ਨੇ ਕਿਹਾ ਕਿ ਇੱਕੋ ਤਰੀਕੇ ਨਾਲ ਇੱਕ ਤੋਂ ਬਾਅਦ ਇੱਕ ਕਤਲਾਂ ਦਾ ਸਿਲਸਿਲਾ ਰੁਕ ਨਹੀਂ ਰਿਹਾ। ਉਨ੍ਹਾਂ ਕਿਹਾ ਕਿ ਹੁਣ ਤਾਂ ਅਪਰਾਧੀ ਮੂੰਹ ਢੱਕਣਾ ਵੀ ਜ਼ਰੂਰੀ ਨਹੀਂ ਸਮਝਦੇ। ‘ਆਪ’ ਆਗੂਆਂ ਨੇ ਕਿਹਾ ਕਿ ਉਹ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਅਪੀਲ ਕਰਨਗੇ ਕਿ ਜੇਕਰ ਪੰਜਾਬ ਨੂੰ ਬਰਬਾਦੀ ਤੋਂ ਬਚਾਉਣਾ ਹੈ ਤਾਂ ਘੱਟੋ-ਘੱਟ ਗ੍ਰਹਿ ਮੰਤਰਾਲਾ ਤਾਂ ਕੈਪਟਨ ਕੋਲੋਂ ਖੋਹ ਕੇ ਕਿਸੇ ਸੰਜੀਦਾ ਤੇ ਸਮਰੱਥ ਮੰਤਰੀ ਨੂੰ ਦਿੱਤਾ ਜਾਵੇ।

 

RELATED ARTICLES
POPULAR POSTS