Breaking News
Home / ਭਾਰਤ / ਚੋਣ ਕਮਿਸ਼ਨ ਨੇ ਸੁਪਰੀਮ ਕੋਰਟ ‘ਚ ਕਿਹਾ

ਚੋਣ ਕਮਿਸ਼ਨ ਨੇ ਸੁਪਰੀਮ ਕੋਰਟ ‘ਚ ਕਿਹਾ

ਅਪਰਾਧਕ ਮਾਮਲੇ ‘ਚ ਦੋਸ਼ੀ ਸੰਸਦ ਮੈਂਬਰਾਂ ਦੇ ਚੋਣ ਲੜਨ ‘ਤੇ ਲੱਗੇ ਪਾਬੰਦੀ
ਨਵੀਂ ਦਿੱਲੀ/ਬਿਊਰੋ ਨਿਊਜ਼
ਚੋਣ ਕਮਿਸ਼ਨ ਨੇ ਅੱਜ ਸੁਪਰੀਮ ਕੋਰਟ ਵਿਚ ਅਪਰਾਧਕ ਮਾਮਲੇ ‘ਚ ਦੋਸ਼ੀ ਸੰਸਦ ਮੈਂਬਰਾਂ ਤੇ ਵਿਧਾਇਕਾਂ ਦੇ ਚੋਣ ਲੜਨ ‘ਤੇ ਜ਼ਿੰਦਗੀ ਭਰ ਲਈ ਪਾਬੰਦੀ ਲਾਉਣ ਦੀ ਵਕਾਲਤ ਕੀਤੀ ਹੈ। ਇੱਕ ਪਟੀਸ਼ਨ ‘ਤੇ ਸੁਣਵਾਈ ਦੌਰਾਨ ਚੋਣ ਕਮਿਸ਼ਨ ਨੇ ਇਹ ਮੰਗ ਕਰਦੇ ਹੋਏ ਕਿਹਾ ਕਿ ਦਾਗੀ ਨੇਤਾਵਾਂ ਦੇ ਕੇਸ ਦੀ ਸੁਣਵਾਈ ਲਈ ਸਪੈਸ਼ਲ ਕੋਰਟ ਬਣਨੀ ਚਾਹੀਦੀ ਹੈ। ਇਸ ਵਿਚ ਕਿੰਨਾ ਸਮਾਂ ਤੇ ਫੰਡ ਲੱਗੇਗਾ, ਇਸ ਬਾਰੇ 6 ਹਫਤਿਆਂ ਵਿਚ ਜਵਾਬ ਦਿਓ।
ਕਮਿਸ਼ਨ ਨੇ ਕਿਹਾ ਕਿ ਉਸ ਨੇ ਆਪਣੀ ਇਹ ਮੰਗ ਸਰਕਾਰ ਦੇ ਸਾਹਮਣੇ ਵੀ ਰੱਖੀ ਹੈ। ਉਹ ਇਸ ਬਾਰੇ ਕਾਨੂੰਨ ਵਿਚ ਸੋਧ ਕਰਨ ਲਈ ਵੀ ਸਰਕਾਰ ਨੂੰ ਲਿਖ ਚੁੱਕੇ ਹਨ। ਕਮਿਸ਼ਨ ਦੀ ਇਸ ਗੱਲ ‘ਤੇ ਸੁਪਰੀਮ ਕੋਰਟ ਨੇ ਸਬੂਤਾਂ ਦੀ ਮੰਗ ਕੀਤੀ ਹੈ।

Check Also

ਪਿ੍ਅੰਕਾ ਗਾਂਧੀ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ

ਪਹਿਲੀ ਵਾਰ ਲੋਕ ਸਭਾ ਮੈਂਬਰ ਬਣੀ ਹੈ ਪਿ੍ਰਅੰਕਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਸੰਸਦ ਦੇ ਸਰਦ …