3400 ਮਹਿਲਾਵਾਂ ਨੂੰ ਰੁਜ਼ਗਾਰ ਦੇਣ ਦਾ ਟੀਚਾ
ਚੰਡੀਗੜ੍ਹ/ਬਿਊਰੋ ਨਿਊਜ਼
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ‘ਘਰ-ਘਰ ਰੁਜ਼ਗਾਰ’ ਸਕੀਮ ਨੂੰ ਹੋਰ ਹੁਲਾਰਾ ਦੇਣ ਲਈ ਪੰਜਾਬ ਸਰਕਾਰ ਤਿੰਨ ਨਵੰਬਰ ਨੂੰ ਲੁਧਿਆਣਾ ਵਿੱਚ 3400 ਮਹਿਲਾਵਾਂ ਨੂੰ ਰੁਜ਼ਗਾਰ ਮੁਹੱਈਆ ਕਰਾਉਣ ਵਾਸਤੇ ਵਿਸ਼ੇਸ਼ ਨੌਕਰੀ ਮੇਲਾ ਲਾਉਣ ਜਾ ਰਹੀ ਹੈ। ਮਹਿਲਾਵਾਂ ਲਈ ਇਹ ਰੁਜ਼ਗਾਰ ਮੇਲਾ ਜ਼ਿਲ੍ਹਾ ਇੰਡਸਟਰੀਅਲ ਸੈਂਟਰ ਲੁਧਿਆਣਾ ਵਿੱਚ ਕਰਾਇਆ ਜਾਵੇਗਾ। ਇਸ ਵਿੱਚ ਟੈਕਸਟਾਇਲ ਡਿਜਾਇਨਿੰਗ, ਨਿਟਿੰਗ ਤੇ ਟੇਲਰਿੰਗ ਆਦਿ ਦੇ ਖੇਤਰਾਂ ਵਿੱਚ ਮਹਿਲਾ ਵਿਦਿਆਰਥੀਆਂ ਨੂੰ ਰੁਜ਼ਗਾਰ ਮੁਹੱਈਆ ਕਰਾਇਆ ਜਾਣਾ ਹੈ।
‘ਘਰ-ਘਰ ਰੁਜ਼ਗਾਰ’ ਸਕੀਮ ਦੇ ਹਿੱਸੇ ਵਜੋਂ ਪੰਜਾਬ ਸਰਕਾਰ ਨੇ ਵਿਸ਼ੇਸ਼ ਰੋਜ਼ਗਾਰ ਮੁਹਿੰਮ ਸ਼ੁਰੂ ਕੀਤੀ ਹੋਈ ਹੈ। ਚੇਤੇ ਰਹੇ ਕਿ ਲੰਘੀ ਪੰਜ ਸਤੰਬਰ ਨੂੰ ਮੁਹਾਲੀ ਵਿੱਚ ਰੁਜ਼ਗਾਰ ਮੇਲੇ ਦੌਰਾਨ 27000 ਨਿਯੁਕਤੀ ਪੱਤਰ ਦਿੱਤੇ ਗਏ ਸਨ ਜਿਨ੍ਹਾਂ ਵਿੱਚ 3000 ਸਰਕਾਰੀ ਅਸਾਮੀਆਂ ਵੀ ਸਨ।
Check Also
ਉਦਯੋਗਪਤੀ ਨਿਤਿਨ ਕੋਹਲੀ ਆਮ ਆਦਮੀ ਪਾਰਟੀ ’ਚ ਹੋਏ ਸ਼ਾਮਲ
ਕੋਹਲੀ ਨੂੰ ਜਲੰਧਰ ਸੈਂਟਰਲ ਹਲਕੇ ਦਾ ਇੰਚਾਰਜ ਕੀਤਾ ਗਿਆ ਨਿਯੁਕਤ ਜਲੰਧਰ/ਬਿਊਰੋ ਨਿਊਜ਼ : ਜਲੰਧਰ ਦੇ …