ਉਲੰਘਣਾ ਕਰਨ ਵਾਲਿਆਂ ਖਿਲਾਫ ਹੋਵੇਗੀ ਸਖਤ ਕਾਰਵਾਈ
ਚੰਡੀਗੜ੍ਹ/ਬਿਊਰੋ ਨਿਊਜ਼
ਅੱਜ ਪੰਜਾਬ ਦਿਵਸ ਦੇ ਮੌਕੇ ਪੰਜਾਬ ਮੰਡੀ ਬੋਰਡ ਅਤੇ ਪੰਜਾਬ ਦੀਆਂ ਸਮੂਹ ઠਮਾਰਕਿਟ ਕਮੇਟੀਆਂ ਵਿੱਚ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਦਫਤਰੀ ਕੰਮ ਕਾਜ ਪੰਜਾਬੀ ਭਾਸ਼ਾ ਵਿੱਚ ਕਰਨ ਨੂੰ ਯਕੀਨੀ ਬਣਾਉਣ ਦਾ ਫੈਸਲਾ ਕੀਤਾ ਗਿਆ ਹੈ। ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਪੰਜਾਬੀ ਭਾਸ਼ਾ ਨੂੰ ਬਣਦਾ ਮਾਣ ਸਤਿਕਾਰ ਦੇਣ ਦੇ ਲਈ ਉਨ੍ਹਾਂ ਨੇ ਬੋਰਡ ઠਅਤੇ ਮਾਰਕਿਟ ਕਮੇਟੀਆਂ ઠਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਕਿ ਉਹ ਆਪਣਾ ਦਫਤਰੀ ਕੰਮ ਪੰਜਾਬੀ ਭਾਸ਼ਾ ਵਿੱਚ ਕਰਨ ਨੂੰ ਯਕੀਨੀ ਬਣਾਉਣ। ઠਅਜਿਹਾ ਨਾ ਕਰਨ ਵਾਲਿਆਂ ਵਿਰੁੱਧ ਅਨੁਸ਼ਾਸਨੀ ਕਾਰਵਾਈ ਕਰਨੀ ਯਕੀਨੀ ਬਣਾਈ ਜਾਵੇਗੀ।ઠ
Check Also
ਹਰਜਿੰਦਰ ਸਿੰਘ ਧਾਮੀ ਦੇ ਅਸਤੀਫੇ ਨੇ ਅਕਾਲੀ ਦਲ ਦਾ ਸੰਕਟ ਹੋਰ ਵਧਾਇਆ
ਸਿੱਖ ਜਥੇਬੰਦੀਆਂ ਵੱਲੋਂ ਧਾਮੀ ਦਾ ਅਸਤੀਫਾ ਦੁਖਦਾਈ ਕਰਾਰ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ …