-4.7 C
Toronto
Wednesday, December 3, 2025
spot_img
Homeਪੰਜਾਬਚੰਡੀਗੜ੍ਹ ਪੰਜਾਬੀ ਮੰਚ ਦੀ ਵਿਸ਼ਾਲ ਰੈਲੀ 'ਚ ਗੂੰਜੇ ਨਾਅਰੇ 'ਚੰਡੀਗੜ੍ਹ ਦੀ ਪਹਿਲੀ...

ਚੰਡੀਗੜ੍ਹ ਪੰਜਾਬੀ ਮੰਚ ਦੀ ਵਿਸ਼ਾਲ ਰੈਲੀ ‘ਚ ਗੂੰਜੇ ਨਾਅਰੇ ‘ਚੰਡੀਗੜ੍ਹ ਦੀ ਪਹਿਲੀ ਭਾਸ਼ਾ ਹੋਵੇ ਪੰਜਾਬੀ’

ਚੰਡੀਗੜ੍ਹ ‘ਚ ਪੰਜਾਬੀ ਭਾਸ਼ਾ ਦੀ ਬਹਾਲੀ ਤੱਕ ਸੰਘਰਸ਼ ਦਾ ਅਹਿਦ
ਚੰਡੀਗੜ੍ਹ/ਬਿਊਰੋ ਨਿਊਜ਼
ਚੰਡੀਗੜ੍ਹ ਪੰਜਾਬੀ ਮੰਚ ਵੱਲੋਂ ਸਹਿਯੋਗੀ ਸੰਗਠਨਾਂ ਦੇ ਨਾਲ ਮਿਲ ਕੇ ਗਵਰਨਰ ਹਾਊਸ ਤੇ ਚੰਡੀਗੜ੍ਹ ਪ੍ਰਸ਼ਾਸਨ ਖਿਲਾਫ਼ ਕੀਤਾ ਗਿਆ ਧਰਨਾ ਵਿਸ਼ਾਲ ਰੈਲੀ ਦਾ ਰੂਪ ਧਾਰ ਗਿਆ ਤੇ ਜਿਸ ਵਿਚ ਨਾਅਰੇ ਗੂੰਜਦੇ ਰਹੇ ਕਿ ‘ਚੰਡੀਗੜ੍ਹ ਦੀ ਪਹਿਲੀ ਭਾਸ਼ਾ ਹੋਵੇ ਪੰਜਾਬੀ’। ਚੰਡੀਗੜ੍ਹ ਦੇ ਸੈਕਟਰ 17 ਵਿਚ ਸਵੇਰੇ 11 ਵਜੇ ਜਿਵੇਂ ਹੀ ਚੰਡੀਗੜ੍ਹ ਪੰਜਾਬੀ ਮੰਚ ਵੱਲੋਂ ਧਰਨਾ ਸ਼ੁਰੂ ਕੀਤਾ ਗਿਆ ਤਾਂ ਪੰਜਾਬ ਗਵਰਨਰ ਹਾਊਸ ਵੱਲੋਂ ਸੁਨੇਹੇ ਆਉਣੇ ਸ਼ੁਰੂ ਹੋ ਗਏ ਕਿ ਅਸੀਂ ਤੁਹਾਡੀ ਗੱਲ ਸੁਣਨ ਲਈ ਤਿਆਰ ਹਾਂ। ਚੰਡੀਗੜ੍ਹ ਪੰਜਾਬੀ ਮੰਚ ਨੇ ਫੈਸਲਾ ਲਿਆ ਕਿ ਜਦੋਂ ਤੱਕ ਚੰਡੀਗੜ੍ਹ ‘ਚ ਪੰਜਾਬੀ ਨੂੰ ਪਹਿਲੀ ਭਾਸ਼ਾ ਅਤੇ ਪ੍ਰਸ਼ਾਸਕੀ ਭਾਸ਼ਾ ਦਾ ਦਰਜਾ ਨਹੀਂ ਮਿਲ ਜਾਂਦਾ ਤਦ ਤੱਕ ਇਹ ਸੰਘਰਸ਼ ਜਾਰੀ ਰਹੇਗਾ। ਮਾਂ ਬੋਲੀ ਦੇ ਹੱਕ ਵਿਚ ਆਪਣੀਆਂ ਤਕਰੀਰਾਂ ਕਰਦਿਆਂ ਪਦਮਸ੍ਰੀ ਸੁਰਜੀਤ ਪਾਤਰ, ਪਟਿਆਲਾ ਤੋਂ ਮੈਂਬਰ ਪਾਰਲੀਮੈਂਟ ਧਰਮਵੀਰ ਗਾਂਧੀ, ਪੰਜਾਬ ਤੋਂ ‘ਆਪ’ ਦੇ ਵਿਧਾਇਕ ਅਮਨ ਅਰੋੜਾ, ਪੰਜਾਬ ਦੇ ਸਾਬਕਾ ਡਿਪਟੀ ਸਪੀਕਰ ਬੀਰਦਵਿੰਦਰ ਸਿੰਘ, ਕਾਂਗਰਸ ਵੱਲੋਂ ਪ੍ਰਦੀਪ ਛਾਬੜਾ, ਰਿੰਪਲ ਮਿੱਢਾ, ਲੇਖਕਾਂ ਤੇ ਕਲਾਕਾਰਾਂ ਵਿਚੋਂ ਰਾਜ ਕਾਕੜਾ, ਸੁੱਖੀ ਬਰਾੜ ਨੇ ਵੀ ਸੰਬੋਧਨ ਕੀਤਾ।
ਇਸ ਦੇ ਨਾਲ-ਨਾਲ ਚੰਡੀਗੜ੍ਹ ਪੰਜਾਬੀ ਮੰਚ ਅਤੇ ਸਹਿਯੋਗੀ ਸੰਗਠਨਾਂ ਵੱਲੋਂ ਬਾਬਾ ਸਾਧੂ ਸਿੰਘ ਸਾਰੰਗਪੁਰ, ਡਾ. ਸੁਖਦੇਵ ਸਿੰਘ ਸਿਰਸਾ, ਸਿਰੀਰਾਮ ਅਰਸ਼, ਦੇਵੀ ਦਿਆਲ ਸ਼ਰਮਾ, ਗੁਰਪ੍ਰੀਤ ਸਿੰਘ ਸੋਮਲ, ਤ੍ਰਿਲੋਚਨ ਸਿੰਘ, ਸੁਖਜੀਤ ਸਿੰਘ ਸੁੱਖਾ, ਗੁਰਪ੍ਰੀਤ ਹੈਪੀ, ਹਰਦੀਪ ਸਿੰਘ, ਅਜਾਇਬ ਸਿੰਘ, ਤਾਰਾ ਸਿੰਘ ਅਤੇ ਦੀਪਕ ਸ਼ਰਮਾ ਚਨਾਰਥਲ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਜਾਂ ਤਾਂ ਸਰਕਾਰਾਂ ਨੂੰ ਅੰਗਰੇਜ਼ੀ ਸਵਦੇਸ਼ੀ ਭਾਸ਼ਾ ਲਗਦੀ ਹੈ ਜਾਂ ਉਹ ਚੰਡੀਗੜ੍ਹ ਨੂੰ ਹੀ ਭਾਰਤ ਦਾ ਹਿੱਸਾ ਨਹੀਂ ਮੰਨਦੇ। ਅੱਜ ਦੇ ਇਸ ਇਕੱਠ ਨੇ ਸਰਕਾਰਾਂ ਨੂੰ ਦੱਸ ਦਿੱਤਾ ਕਿ ਪੰਜਾਬੀ ਦਰਦੀ ਹੁਣ ਆਪਣਾ ਹੱਕ ਲੈ ਕੇ ਰਹਿਣਗੇ।

RELATED ARTICLES
POPULAR POSTS