Breaking News
Home / ਪੰਜਾਬ / ਡੀਜੀਪੀ ਨੇ ਹਿੰਦੂ ਆਗੂਆਂ ਦੀ ਸੁਰੱਖਿਆ ਲਈ ਦਿੱਤੇ ਨਿਰਦੇਸ਼

ਡੀਜੀਪੀ ਨੇ ਹਿੰਦੂ ਆਗੂਆਂ ਦੀ ਸੁਰੱਖਿਆ ਲਈ ਦਿੱਤੇ ਨਿਰਦੇਸ਼

ਕੈਪਟਨ ਸਰਕਾਰ ਨੇ ਵੱਖ-ਵੱਖ ਆਗੂਆਂ ਦੀ ਸੁਰੱਖਿਆ ‘ਚ ਕੀਤੀ ਸੀ ਕਟੌਤੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਲਗਾਤਾਰ ਇੱਕੋ ਤਰੀਕੇ ਨਾਲ ਹੋਏ ਹਿੰਦੂ ਆਗੂਆਂ ਦੇ ਕਤਲ ਨੇ ਹਾਹਾਕਾਰ ਮਚਾ ਦਿੱਤੀ ਹੈ। ਇਸ ਨੂੰ ਦੇਖਦੇ ਹੋਏ ਡੀਜੀਪੀ. ਸੁਰੇਸ਼ ਅਰੋੜਾ ਨੇ ਹਿੰਦੂ ਆਗੂਆਂ ਦੀ ਸੁਰੱਖਿਆ ਵਧਾਉਣ ਦੇ ਨਿਰਦੇਸ਼ ਦਿੱਤੇ ਹਨ। ਸੁਰੇਸ਼ ਅਰੋੜਾ ਨੇ ਕਿਹਾ ਹੈ ਕਿ ਅਸੀਂ ਸੁਰੱਖਿਆ ਵਿਵਸਥਾ ਨੂੰ ਲੈ ਕੇ ਰਿਵਿਊ ਕਰ ਰਹੇ ਹਾਂ ਅਤੇ ਜਿਨ੍ਹਾਂ ਹਿੰਦੂ ਆਗੂਆਂ ਜਾਂ ਹੋਰਾਂ ਨੂੰ ਸੁਰੱਖਿਆ ਜ਼ਰੂਰੀ ਹੈ, ਉਨ੍ਹਾਂ ਨੂੰ ਤੁਰੰਤ ਸੁਰੱਖਿਆ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਪਿਛਲੇ ਦਿਨੀਂ ਅੰਮ੍ਰਿਤਸਰ ਵਿਚ ਹਿੰਦੂ ਆਗੂ ਵਿਪਨ ਸ਼ਰਮਾ ਦੇ ਕਤਲ ਤੋਂ ਬਾਅਦ ਪੁਲਿਸ ਨੇ ਨਵੇਂ ਸਿਰੇ ਤੋਂ ਸੁਰੱਖਿਆ ਵਿਵਸਥਾ ‘ਤੇ ਫੋਕਸ ਦਾ ਪਲਾਨ ਤਿਆਰ ਕਰਨਾ ਸ਼ੁਰੂ ਕਰ ਦਿੱਤਾ ਹੈ। ਚੇਤੇ ਰਹੇ ਕਿ ਕਾਂਗਰਸ ਸਰਕਾਰ ਆਉਣ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਹੁਕਮਾਂ ‘ਤੇ ਵੱਖ-ਵੱਖ ਆਗੂਆਂ ਦੀ ਸੁਰੱਖਿਆ ਵਿਚ ਕਟੌਤੀ ਕਰਦਿਆਂ ਸੁਰੱਖਿਆ ਮੁਲਾਜ਼ਮ ਵਾਪਸ ਬੁਲਾ ਲਏ ਸਨ।

Check Also

ਲੁਧਿਆਣਾ ਤੋਂ ‘ਆਪ’ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਨੂੰ ਸ਼ਰਾਬ ਨਾਲ ਤੋਲਿਆ

ਮਜੀਠੀਆ ਬੋਲੇ : ਲੋਕਾਂ ਨੇ ਪੀਤੀ ਤੁਪਕਾ ਤੁਪਕਾ ‘ਆਪ’ ਵਾਲਿਆਂ ਨੇ ਪੀਤੀ ਬਾਟੇ ਨਾਲ ਲੁਧਿਆਣਾ/ਬਿਊਰੋ …