24.3 C
Toronto
Thursday, July 23, 2026
spot_img
Homeਪੰਜਾਬਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਦਿੱਤੇ ਨਿਰਦੇਸ਼

ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਦਿੱਤੇ ਨਿਰਦੇਸ਼

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ ਤਿੰਨ ਘੰਟੇ ਹੀ ਪਟਾਕੇ ਚਲਾਏ ਜਾਣ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਕਿਹਾ ਹੈ ਕਿ 4 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਆਤਿਸ਼ਬਾਜ਼ੀ ਤੇ ਪਟਾਕੇ ਸ਼ਾਮ 6.30 ਤੋਂ ਰਾਤ 9.30 ਵਜੇ ਤੱਕ ਤਿੰਨ ਘੰਟੇ ਹੀ ਚਲਾਏ ਜਾਣ। ਪੰਜਾਬ ਹਰਿਆਣਾ ਹਾਈਕੋਰਟ ਨੇ ਦੀਵਾਲੀ ਮੌਕੇ ਵੀ ਅਜਿਹਾ ਨਿਰਦੇਸ਼ ਜਾਰੀ ਕੀਤਾ ਸੀ। ਹਾਈਕੋਰਟ ਅਨੁਸਾਰ 9.30 ਵਜੇ ਤੋਂ ਬਾਅਦ ਪਟਾਕੇ ਚਲਾਉਣ ਵਾਲਿਆਂ ਖਿਲਾਫ ਕਾਰਵਾਈ ਹੋਏਗੀ।
ਇਸ ਤੋਂ ਇਲਾਵਾ ਹਾਈਕੋਰਟ ਨੇ ਨਿਰਦੇਸ਼ ਦਿੱਤੇ ਹਨ ਕਿ ਪਟਾਕਿਆਂ ਦੀ ਵਿਕਰੀ ਲਈ ਲਾਇਸੰਸ 20 ਫੀਸਦੀ ਹੀ ਰਹਿਣਗੇ। ਪ੍ਰਕਾਸ਼ ਪੁਰਬ ਮੌਕੇ ਵੀ ਉਹੀ ਵਿਕਰੇਤਾ ਪਟਾਕੇ ਵੇਚ ਸਕਣਗੇ ਜਿਨ੍ਹਾਂ ਨੂੰ ਦੀਵਾਲੀ ਵੇਲੇ ਲਾਇਸੰਸ ਜਾਰੀ ਹੋਏ ਸਨ। ਅਦਾਲਤ ਵੱਲੋਂ ਇਸ ਮਾਮਲੇ ‘ਤੇ ਅਗਲੀ ਸੁਣਵਾਈ 15 ਨਵੰਬਰ ਨੂੰ ਕੀਤੀ ਜਾਏਗੀ।

 

RELATED ARTICLES
POPULAR POSTS