9.4 C
Toronto
Thursday, September 24, 2026
spot_img
Homeਪੰਜਾਬਕਾਂਗਰਸ ਅਤੇ ਅਕਾਲੀ ਦਲ ਨੇ ਖਹਿਰਾ ਕੋਲੋਂ ਮੰਗਿਆ ਅਸਤੀਫਾ

ਕਾਂਗਰਸ ਅਤੇ ਅਕਾਲੀ ਦਲ ਨੇ ਖਹਿਰਾ ਕੋਲੋਂ ਮੰਗਿਆ ਅਸਤੀਫਾ

ਕਾਂਗਰਸ ਅਤੇ ਅਕਾਲੀ ਦਲ ਨੇ ਖਹਿਰਾ ਕੋਲੋਂ ਮੰਗਿਆ ਅਸਤੀਫਾਪ੍ਰਕਾਸ਼ ਸਿੰਘ ਬਾਦਲ ਨੇ ਨਵਜੋਤ ਸਿੱਧੂ ਨੂੰ ਵੀ ਉਸਾਰੂ ਰਾਜਨੀਤੀ ਕਰਨ ਦੀ ਦਿੱਤੀ ਸਲਾਹ
ਚੰਡੀਗੜ੍ਹ/ਬਿਊਰੋ ਨਿਊਜ਼
ਸੁਖਪਾਲ ਖਹਿਰਾ ਦੇ ਨਸ਼ਾ ਤਸਕਰਾਂ ਨਾਲ ਸਬੰਧਾਂ ਨੂੰ ਲੈ ਕੇ ਕਾਂਗਰਸ ਅਤੇ ਅਕਾਲੀ ਦਲ ਵਲੋਂ ਖਹਿਰਾ ਦੇ ਅਸਤੀਫੇ ਦੀ ਮੰਗ ਕੀਤੀ ਜਾਣ ਲੱਗੀ ਹੈ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਨਸ਼ਾ ਤਸਕਰਾਂ ਨਾਲ ਖਹਿਰਾ ਦੇ ਸਬੰਧਾਂ ਦੀ ਡੂੰਘੀ ਜਾਂਚ ਹੋਣੀ ਚਾਹੀਦੀ ਹੈ। ਬਾਦਲ ਹੋਰਾਂ ਨੇ ਕਿਹਾ ਕਿ ਖਹਿਰਾ ਆਪਣੇ ਅਹੁਦੇ ਤੋਂ ਨੈਤਿਕਤਾ ਦੇ ਅਧਾਰ ‘ਤੇ ਅਸਤੀਫਾ ਦੇਣ ਤਾਂ ਜੋ ਜਾਂਚ ਪ੍ਰਭਾਵਿਤ ਨਾ ਹੋਵੇ। ਬਾਦਲ ਵੱਲੋਂ ਨਵਜੋਤ ਸਿੱਧੂ ਨੂੰ ਵੀ ਉਸਾਰੂ ਰਾਜਨੀਤੀ ਕਰਨ ਦੀ ਸਲਾਹ ਦਿੱਤੀ ਗਈ ਹੈ।
ਇਸੇ ਦੌਰਾਨ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਹੈ ਕਿ ਨਸ਼ੇ ਦੇ ਮਾਮਲੇ ਵਿੱਚ ਖਹਿਰਾ ਦਾ ਨਾਂ ਆਉਣ ਨਾਲ ਆਮ ਆਦਮੀ ਪਾਰਟੀ ਹੁਣ ਮੁਸ਼ਕਲ ਸਥਿਤੀ ਵਿਚ ਫਸਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਖਹਿਰਾ ਨੂੰ ਵਿਰੋਧੀ ਧਿਰ ਦੇ ਨੇਤਾ ਬਣੇ ਰਹਿਣ ਦਾ ਹੁਣ ਕੋਈ ਹੱਕ ਨਹੀਂ ਹੈ ਅਤੇ ਉਨ੍ਹਾਂ ਨੂੰ ਤੁਰੰਤ ਅਸਤੀਫਾ ਦੇ ਦੇਣਾ ਚਾਹੀਦਾ ਹੈ।

 

RELATED ARTICLES
POPULAR POSTS