‘ਆਪ’ ਨੂੰ ਵੱਡਾ ਝਟਕਾ, ਸੁਖਪਾਲ ਖਹਿਰਾਂ ਦੀਆਂ ਮੁਸ਼ਕਲਾਂ ਵਧੀਆਂ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਆਮ ਆਦਮੀ ਪਾਰਟੀ ਦੇ ਆਗੂ ਸੁਖਪਾਲ ਸਿੰਘ ਖਹਿਰਾ ਲਈ ਫ਼ਾਜ਼ਿਲਕਾ ਦੇ ਵਧੀਕ ਸੈਸ਼ਨ ਜੱਜ ਦੀ ਅਦਾਲਤ ਵਲੋਂ ਨਸ਼ਾ ਤਸਕਰੀ ਦੇ ਇਕ ਕੇਸ ਵਿੱਚ ਸੰਮਨ ਜਾਰੀ ਕੀਤਾ ਗਿਆ ਹੈ। ਇਸ ਸੰਮਨ ਦੇ ਨਾਲ ‘ਆਪ’ ਨੂੰ ਬਹੁਤ ਵੱਡਾ ਝਟਕਾ ਲੱਗਾ ਹੈ ਅਤੇ ਸੁਖਪਾਲ ਸਿੰਘ ਖਹਿਰਾ ਦੀਆਂ ਮੁਸ਼ਕਲਾਂ ਵਿੱਚ ਵਾਧਾ ਹੋ ਗਿਆ ਹੈ। ਚੇਤੇ ਰਹੇ ਕਿ ਖਹਿਰਾ ਨਸ਼ੇ ਦੇ ਮਾਮਲੇ ਵਿਚ ਬਿਕਰਮ ਮਜੀਠੀਆ ਨੂੰ ਘੇਰਨ ਦੀ ਕੋਸ਼ਿਸ਼ ਕਰਦੇ ਰਹੇ ਹਨ ਤੇ ਉਨ੍ਹਾਂ ਨੂੰ ਹੀ ਅਜਿਹੇ ਮਾਮਲੇ ‘ਚ ਸੰਮਨ ਜਾਰੀ ਹੋਇਆ ਹੈ। ਸੁਖਪਾਲ ਖਹਿਰਾ ਦਾ ਕਹਿਣਾ ਹੈ ਕਿ ਉਹ ਫ਼ਾਜਿਲਕਾ ਅਦਾਲਤ ਦੇ ਸੰਮਨਾਂ ਨੂੰ ਹਾਈਕੋਰਟ ਵਿਚ ਚੈਲੇਂਜ ਕਰਨਗੇ। ਉਨ੍ਹਾਂ ਕਿਹਾ ਕਿ ਇਹ ਸੰਮਨ ਕੈਪਟਨ ਅਮਰਿੰਦਰ ਸਿੰਘ ਦੇ ਇਸ਼ਾਰੇ ‘ਤੇ ਜਾਰੀ ਕੀਤੇ ਗਏ ਹਨ।
Check Also
ਲੁਧਿਆਣਾ ਜ਼ਿਮਨੀ ਚੋਣ ਲਈ ਕਾਂਗਰਸ ਨੇ ਦੋ ਮੈਂਬਰੀ ਕਮੇਟੀ ਬਣਾਈ
ਰਾਣਾ ਗੁਰਜੀਤ ਸਿੰਘ ਅਤੇ ਸ਼ਾਮ ਸੁੰਦਰ ਸੰਭਾਲਣਗੇ ਕਮਾਨ ਲੁਧਿਆਣਾ/ਬਿਊਰੋ ਨਿਊਜ਼ ਲੁਧਿਆਣਾ ਦੇ ਪੱਛਮੀ ਵਿਧਾਨ ਸਭਾ …