ਐੱਲ.ਜੀ. ਨੂੰ ਹੀ ਦੱਸਿਆ ਦਿੱਲੀ ਦਾ ਬੌਸ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਵਿਚ ਰਾਜ ਸਰਕਾਰ ਅਤੇ ਉੱਪ ਰਾਜਪਾਲ ਦਰਮਿਆਨ ਅਧਿਕਾਰਾਂ ਦੀ ਸੀਮਾ ਨੂੰ ਲੈ ਕੇ ਸੁਪਰੀਮ ਕੋਰਟ ਨੇ ਸਖਤ ਟਿੱਪਣੀ ਕਰਦੇ ਹੋਏ ਕੇਜਰੀਵਾਲ ਸਰਕਾਰ ਨੂੰ ਝਟਕਾ ਦਿੱਤਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਐੱਲ.ਜੀ. ਦੇ ਅਧਿਕਾਰ ਰਾਜ ਸਰਕਾਰ ਤੋਂ ਵਧ ਹਨ। ਸੁਪਰੀਮ ਕੋਰਟ ਦੀ 5 ਮੈਂਬਰੀ ਸੰਵਿਧਾਨਕ ਬੈਂਚ ਨੇ ਇਸ ਮਾਮਲੇ ਦੀ ਸੁਣਵਾਈ ਕਰਦੇ ਹੋਏ ਕਿਹਾ ਕਿ ਸਰਕਾਰ ਨੂੰ ਸੰਵਿਧਾਨ ਦੇ ਦਾਇਰੇ ਵਿਚ ਰਹਿਣਾ ਹੋਵੇਗਾ। ਸੰਵਿਧਾਨ ਨੇ ਹੀ ਸਰਕਾਰ ਦੀਆਂ ਸੀਮਾਵਾਂ ਤੈਅ ਕੀਤੀਆਂ ਹਨ। ਅਦਾਲਤ ਨੇ ਕਿਹਾ ਕਿ ਦਿੱਲੀ ਸਰਕਾਰ ਨੂੰ ਵੀ ਸੰਵਿਧਾਨ ਦੇ ਦਾਇਰੇ ਵਿਚ ਕੰਮ ਕਰਨਾ ਹੋਵੇਗਾ, ਕਿਉਂਕਿ ਭੂਮੀ, ਪੁਲਿਸ ਅਤੇ ਪਬਲਿਕ ਆਰਡਰ ‘ਤੇ ਉਸ ਦਾ ਕੰਟਰੋਲ ਨਹੀਂ ਹੈ।
Check Also
ਸੈਫ਼ ਅਲੀ ਖ਼ਾਨ ’ਤੇ ਹਮਲਾ ਕਰਨ ਵਾਲਾ ਬੰਗਲਾਦੇਸ਼ੀ ਨਾਗਰਿਕ ਗਿ੍ਰਫ਼ਤਾਰ
24 ਜਨਵਰੀ ਤੱਕ ਪੁਲਿਸ ਰਿਮਾਂਡ ’ਤੇ ਭੇਜਿਆ ਮੁੰਬਈ/ਬਿਊਰੋ ਨਿਊਜ਼ : ਮੁੰਬਈ ਪੁਲੀਸ ਨੇ ਬੌਲੀਵੁੱਡ ਅਦਾਕਾਰ …