Breaking News
Home / ਭਾਰਤ / ਉਤਰ ਪ੍ਰਦੇਸ਼ ਦੇ ਰਾਏਬਰੇਲੀ ‘ਚ ਬੁਆਇਲਰ ‘ਚ ਹੋਏ ਧਮਾਕੇ ਨਾਲ ਮਰਨ ਵਾਲਿਆਂ ਦੀ ਗਿਣਤੀ 26 ਹੋਈ

ਉਤਰ ਪ੍ਰਦੇਸ਼ ਦੇ ਰਾਏਬਰੇਲੀ ‘ਚ ਬੁਆਇਲਰ ‘ਚ ਹੋਏ ਧਮਾਕੇ ਨਾਲ ਮਰਨ ਵਾਲਿਆਂ ਦੀ ਗਿਣਤੀ 26 ਹੋਈ

ਮ੍ਰਿਤਕਾਂ ਦੇ ਪਰਿਵਾਰਾਂ ਨੂੰ 22-22 ਲੱਖ ਅਤੇ ਜ਼ਖ਼ਮੀਆਂ ਨੂੰ 50-50 ਹਜ਼ਾਰ ਰੁਪਏ ਦੀ ਸਹਾਇਤਾ
ਰਾਏਬਰੇਲੀ/ਬਿਊਰੋ ਨਿਊਜ਼
ਉੱਤਰ ਪ੍ਰਦੇਸ਼ ਦੇ ਰਾਏਬਰੇਲੀ ਸਥਿਤ ਊਂਚਾਹਾਰ ਨੈਸ਼ਨਲ ਥਰਮਲ ਪਾਵਰ ਕਾਰਪੋਰੇਸ਼ਨ ਦੀ ਛੇਵੀਂ ਯੂਨਿਟ ਵਿਚ ਲੰਘੇ ਕੱਲ੍ਹ ਬੁਆਇਲਰ ਦੀ ਪਾਈਪ ਵਿਚ ਧਮਾਕਾ ਹੋ ਗਿਆ ਸੀ। ਇਸ ਧਮਾਕੇ ਵਿਚ ਮਰਨ ਵਾਲਿਆਂ ਦੀ ਗਿਣਤੀ 26 ਹੋ ਗਈ ਹੈ। ਇਸ ਧਮਾਕੇ ਦੀ ਲਪੇਟ ਵਿਚ 200 ਤੋਂ ਵੱਧ ਅਧਿਕਾਰੀ, ਮੁਲਾਜ਼ਮ ਅਤੇ ਮਜ਼ਦੂਰ ਆ ਗਏ ਸਨ। ਜ਼ਖ਼ਮੀਆਂ ਨੂੰ ਵੱਖ-ਵੱਖ ਹਸਪਤਾਲਾਂ ਵਿਚ ਦਾਖਲ ਕਰਾਇਆ ਗਿਆ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਹਾਦਸੇ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਅਤੇ ਪੀੜਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਈ ਹੈ। ਮੋਦੀ ਨੇ ਧਮਾਕੇ ਵਿਚ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਨੂੰ 22-22 ਲੱਖ ਅਤੇ ਜ਼ਖ਼ਮੀਆਂ ਦੇ ਪਰਿਵਾਰਾਂ ਨੂੰ 50-50 ਹਜ਼ਾਰ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ।
ਇਸੇ ਦੌਰਾਨ ਕਾਂਗਰਸ ਦੇ ਉਪ ਪ੍ਰਧਾਨ ਰਾਹੁਲ ਗਾਂਧੀ ਰਾਏਬਰੇਲੀ ਪਹੁੰਚੇ ਹਨ। ਰਾਹੁਲ ਗਾਂਧੀ ਨੇ ਧਮਾਕੇ ਵਿਚ ਮਾਰੇ ਗਏ ਅਤੇ ਜ਼ਖ਼ਮੀ ਹੋਏ ਵਿਅਕਤੀਆਂ ਦੇ ਪਰਿਵਾਰਾਂ ਨਾਲ ਗੱਲਬਾਤ ਕੀਤੀ ਹੈ। ਉਨ੍ਹਾਂ ਇਸ ਹਾਦਸੇ ਦੀ ਨਿਆਇਕ ਜਾਂਚ ਦੀ ਮੰਗ ਕੀਤੀ ਹੈ।

 

Check Also

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 8300 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਵਿਕਾਸ ਪ੍ਰੋਜੈਕਟਾਂ ਲਈ ਤਾਮਿਲਨਾਡੂ ਵਾਸੀਆਂ ਨੂੰ ਦਿੱਤੀ ਵਧਾਈ ਰਾਮੇਸ਼ਵਰਮ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ …