Breaking News
Home / ਪੰਜਾਬ / ਕੋਰਟ ਕਮਿਸ਼ਨਰ ਅਨਿਲ ਕੁਮਾਰ ਪਵਾਰ ਪਹੁੰਚੇ ਡੇਰਾ ਸਿਰਸਾ

ਕੋਰਟ ਕਮਿਸ਼ਨਰ ਅਨਿਲ ਕੁਮਾਰ ਪਵਾਰ ਪਹੁੰਚੇ ਡੇਰਾ ਸਿਰਸਾ

ਡੇਰਾ ਪ੍ਰਬੰਧਕਾਂ ਕੋਲੋਂ ਕੀਤੀ ਪੁੱਛਗਿੱਛ
ਚੰਡੀਗੜ੍ਹ/ਬਿਊਰੋ ਨਿਊਜ਼
ਰਾਮ ਰਹੀਮ ਦੇ ਡੇਰਾ ਸਿਰਸਾ ਮਾਮਲੇ ਵਿਚ ਪੰਜਾਬ-ਹਰਿਆਣਾ ਹਾਈਕੋਰਟ ਵੱਲੋਂ ਨਿਯੁਕਤ ਕੋਰਟ ਕਮਿਸ਼ਨਰ ਅਨਿਲ ਕੁਮਾਰ ਪਵਾਰ ਅੱਜ ਸਿਰਸਾ ਪਹੁੰਚੇ। ਉਨ੍ਹਾਂ ਪ੍ਰਸ਼ਾਸਨਿਕ ਅਧਿਕਾਰੀਆਂ ਤੇ ਡੇਰਾ ਪ੍ਰਬੰਧਕਾਂ ਨਾਲ ਸਿਰਸਾ ਦੇ ਮਿੰਨੀ ਸਕੱਤਰੇਤ ਵਿੱਚ ਮੀਟਿੰਗ ਕੀਤੀ ਅਤੇ ਡੇਰਾ ਪ੍ਰਬੰਧਕਾਂ ਕੋਲੋਂ ਪੁੱਛਗਿੱਛ ਕੀਤੀ ਹੈ। ਇਸ ਮੌਕੇ ਡੇਰੇ ਦੀ ਚੇਅਰਪਰਸਨ ਵਿਪਾਸਨਾ ਵੀ ਮੀਟਿੰਗ ਵਿੱਚ ਹਾਜ਼ਰ ਸੀ। ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਫੁੱਲ ਬੈਂਚ ਨੇ ਸਾਬਕਾ ਜ਼ਿਲ੍ਹਾ ਤੇ ਸੈਸ਼ਨ ਜੱਜ ਪਵਾਰ ਨੂੰ ਡੇਰਾ ਸਿਰਸਾ ਦੀ ਤਲਾਸ਼ੀ ਲਈ ਅਦਾਲਤੀ ਕਮਿਸ਼ਨਰ ਨਿਯੁਕਤ ਕੀਤਾ ਹੈ । ਇਸ ਤੋਂ ਬਾਅਦ ਉਨ੍ਹਾਂ ਡੇਰੇ ਵਿਚ ਪੁਲਿਸ ਨੂੰ ਨਾਲ ਲਿਜਾ ਕੇ ਤਲਾਸ਼ੀ ਵੀ ਲਈ ਸੀ। ਚੇਤੇ ਰਹੇ ਕਿ ਬਲਾਤਕਾਰ ਦੇ ਦੋਸ਼ਾਂ ਤਹਿਤ ਡੇਰਾ ਮੁਖੀ ਰਾਮ ਰਹੀਮ 28 ਅਗਸਤ ਤੋਂ ਜੇਲ੍ਹ ਦੀ ਹਵਾ ਖਾ ਰਹੇ ਹਨ।

 

Check Also

ਸਾਬਕਾ ਕਾਂਗਰਸੀ ਸੰਸਦ ਮੈਂਬਰ ਮਹਿੰਦਰ ਸਿੰਘ ਕੇਪੀ ਸ਼ੋ੍ਰਮਣੀ ਅਕਾਲੀ ਦਲ ’ਚ ਹੋ ਸਕਦੇ ਹਨ ਸ਼ਾਮਲ

ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਹੋਈ ਕੇਪੀ ਦੀ ਮੀਟਿੰਗ ਜਲੰਧਰ/ਬਿਊਰੋ ਨਿਊਜ਼ : ਪੰਜਾਬ ਕਾਂਗਰਸ …