ਪ੍ਰਧਾਨ ਮੰਤਰੀ ਮੋਦੀ ਖਿਲਾਫ ਕੀਤੀ ਗਈ ਨਾਅਰੇਬਾਜ਼ੀ
ਲੁਧਿਆਣਾ/ਬਿਊਰੋ ਨਿਊਜ਼
ਦਿੱਲੀ ਸਿੱਖ ਕਤਲੇਆਮ ਨੂੰ 33 ਸਾਲ ਹੋ ਚੁੱਕੇ ਹਨ, ਪਰ ਫਿਰ ਵੀ ਪੀੜਤ ਇਨਸਾਫ ਲਈ ਦਰ-ਦਰ ਠੋਕਰਾਂ ਖਾਣ ਲਈ ਮਜਬੂਰ ਹਨ। ਦਿੱਲੀ ਵਿਚ ਸਿੱਖ ਨਸਲਕੁਸ਼ੀ ਦਾ ਸ਼ਿਕਾਰ ਹੋਏ ਕਈ ਸਿੱਖ ਪਰਿਵਾਰ ਲੁਧਿਆਣਾ ਆ ਕੇ ਵੱਸ ਗਏ ਸਨ, ਉਨ੍ਹਾਂ ਨੂੰ ਅਜੇ ਤੱਕ ਇਨਸਾਫ਼ ਨਹੀਂ ਮਿਲਿਆ। ਇਸ ਸਬੰਧੀ ਅੱਜ ਕਤਲੇਆਮ ਪੀੜਤਾਂ ਵੱਲੋ ਲੁਧਿਆਣਾ ਵਿਚ ਇਨਸਾਫ ਮਾਰਚ ਕੱਢਿਆ ਗਿਆ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਉਨ੍ਹਾਂ ਆਖਿਆ ਕਿ ਪ੍ਰਧਾਨ ਮੰਤਰੀ ਮੋਦੀ ਵੱਲੋਂ ਐਸਆਈਟੀ ਬਣਾ ਕੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਦਾ ਵਾਅਦਾ ਕੀਤਾ ਗਿਆ ਸੀ ਪਰ ਅੱਜ ਵੀ ਜਗਦੀਸ਼ ਟਾਈਟਲਰ ਤੇ ਸੱਜਣ ਕੁਮਾਰ ਖੁਲ੍ਹੇਆਮ ਘੁੰਮ ਰਹੇ ਹਨ।