ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ, ਹਰ ਕੰਮ ਕਾਨੂੰਨ ਤਹਿਤ ਹੁੰਦਾ
ਚੰਡੀਗੜ੍ਹ/ਬਿਊਰੋ ਨਿਊਜ਼
ਪ੍ਰਤਾਪ ਸਿੰਘ ਬਾਜਵਾ ਨੇ ਲੰਘੇ ਕੱਲ੍ਹ ਬਿਕਰਮ ਸਿੰਘ ਮਜੀਠੀਆ ਅਤੇ ਡਰੱਗ ਤਸਕਰੀ ਵਿਚ ਸ਼ਾਮਲ ਅਕਾਲੀ ਨੇਤਾਵਾਂ ‘ਤੇ ਕਾਨੂੰਨੀ ਕਾਰਵਾਈ ਨਾ ਕਰਨ ‘ਤੇ ਆਪਣੇ ਅਸਤੀਫੇ ਦੀ ਪੇਸ਼ਕਸ਼ ਕੀਤੀ ਸੀ। ਇਸ ਬਾਰੇ ਬਾਜਵਾ ਨੇ ਪੰਜਾਬ ਦੀ ਕੈਪਟਨ ਸਰਕਾਰ ਪ੍ਰਤੀ ਵੀ ਨਾਖੁਸ਼ੀ ਦਾ ਪ੍ਰਗਟਾਵਾ ਕੀਤਾ ਸੀ। ਇਸ ਬਾਰੇ ਗੱਲ ਕਰਦਿਆਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਹਰ ਕੰਮ ਕਾਨੂੰਨ ਦੇ ਤਹਿਤ ਹੁੰਦਾ ਹੈ। ਅਜਿਹਾ ਨਹੀਂ ਹੁੰਦਾ ਕਿ ਹਕੂਮਤ ਬਦਲ ਜਾਵੇ ਤਾਂ ਦੂਜੀਆਂ ਪਾਰਟੀਆਂ ਦੇ ਨੇਤਾਵਾਂ ‘ਤੇ ਕੇਸ ਦਰਜ ਕਰਕੇ ਉਨ੍ਹਾਂ ਨੂੰ ਜੇਲ੍ਹਾਂ ‘ਚ ਡੱਕ ਦਿੱਤਾ ਜਾਵੇ। ਬਾਦਲ ਹੋਰਾਂ ਨੇ ਕਿਹਾ ਕਿ ਉਨ੍ਹਾਂ ਨੇ ਕਦੇ ਵੀ ਬਦਲੇ ਦੀ ਰਾਜਨੀਤੀ ‘ਤੇ ਕੰਮ ਨਹੀਂ ਕੀਤਾ ਹੈ। ਚੇਤੇ ਰਹੇ ਕਿ ਕੈਪਟਨ ਅਮਰਿੰਦਰ ਸਿੰਘ ਨੇ ਪਿਛਲੇ ਦਿਨੀਂ ਕਿਹਾ ਸੀ ਕਿ ਨਸ਼ਾ ਮਾਮਲੇ ਵਿਚ ਮਜੀਠੀਆ ਖਿਲਾਫ ਕੋਈ ਪੁਖਤਾ ਸਬੂਤ ਨਹੀਂ ਹਨ।
Check Also
ਫਰੀਦਕੋਟ ਦੀ ਸਿਫਤ ਕੌਰ ਸਮਰਾ ਨੇ ਭਾਰਤ ਦੀ ਝੋਲੀ ਪਾਇਆ ਸੋਨ ਤਗ਼ਮਾ
ਅਰਜਨਟੀਨਾ ਸ਼ੂਟਿੰਗ ’ਚ ਚੱਲ ਰਹੇ ਸ਼ੂਟਿੰਗ ਮੁਕਾਬਲੇ ’ਚ ਸਿਫ ਨੇ ਜਿੱਤਿਆ ਤਮਗਾ ਨਵੀਂ ਦਿੱਲੀ/ਬਿਊਰੋ ਨਿਊਜ਼ …