ਨਵੀਂ ਦਿੱਲੀ/ਬਿਊਰੋ ਨਿਊਜ਼ :
ਦੇਸ਼ ਧ੍ਰੋਹ ਦਾ ਦੋਸ਼ ਝੱਲ ਰਹੇ ਜੇ ਐਨ ਯੂ ਵਿਦਿਆਰਥੀ ਸੰਘ ਦੇ ਨੇਤਾ ਕਨੱਈਆ ਕੁਮਾਰ ਨੇ ਇੱਥੇ ਕਾਂਗਰਸ ਉਪ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ। ਕਨੱਈਆ ਜੇ ਐਨ ਯੂ ਦੇ ਵਿਦਿਆਰਥੀਆਂ ਦੇ ਇਕ ਵਫਦ ਨਾਲ ਰਾਹੁਲ ਗਾਂਧੀ ਦੇ ਸਰਕਾਰੀ ਨਿਵਾਸ ‘ਤੇ ਪੁੱਜੇ ਅਤੇ ਲਗਭਗ ਇਕ ਘੰਟਾ ਉਥੇ ਰਹੇ। ਇਸ ਮੁਲਾਕਾਤ ਤੋਂ ਬਾਅਦ ਕਾਂਗਰਸ ਦੀ ਵਿਦਿਆਰਥੀ ਇਕਾਈ ਐਨ ਐਸ ਯੂ ਵਾਈ ਨੇ ਬਿਆਨ ਜਾਰੀ ਕਰਕੇ ਕਿਹਾ ਕਿ ਕਨੱਈਆ ਜੇ ਐਨ ਯੂ ਦੇ ਵਿਦਿਆਰਥੀਆਂ ਨੂੰ ਹਮਾਇਤ ਦੇਣ ਲਈ ਰਾਹੁਲ ਦਾ ਧੰਨਵਾਦ ਕਰਨ ਲਈ ਉਹਨਾਂ ਨੂੰ ਮਿਲੇ ਸਨ।

