Breaking News
Home / ਭਾਰਤ / ਰਾਏਬਰੇਲੀ ਵਿਚ ਬੁਆਇਲਰ ‘ਚ ਧਮਾਕਾ, 26 ਮੌਤਾਂ

ਰਾਏਬਰੇਲੀ ਵਿਚ ਬੁਆਇਲਰ ‘ਚ ਧਮਾਕਾ, 26 ਮੌਤਾਂ

ਮ੍ਰਿਤਕਾਂ ਦੇ ਪਰਿਵਾਰਾਂ ਨੂੰ 22-22 ਲੱਖ ਅਤੇ ਜ਼ਖ਼ਮੀਆਂ ਨੂੰ 50-50 ਹਜ਼ਾਰ ਰੁਪਏ ਦੀ ਸਹਾਇਤਾ
ਰਾਏਬਰੇਲੀ : ਉੱਤਰ ਪ੍ਰਦੇਸ਼ ਦੇ ਰਾਏਬਰੇਲੀ ਸਥਿਤ ਊਂਚਾਹਾਰ ਨੈਸ਼ਨਲ ਥਰਮਲ ਪਾਵਰ ਕਾਰਪੋਰੇਸ਼ਨ ਦੀ ਛੇਵੀਂ ਯੂਨਿਟ ਵਿਚ ਬੁੱਧਵਾਰ ਨੂੰ ਬੁਆਇਲਰ ਦੀ ਪਾਈਪ ਵਿਚ ਧਮਾਕਾ ਹੋ ਗਿਆ ਸੀ। ਇਸ ਧਮਾਕੇ ਵਿਚ ਮਰਨ ਵਾਲਿਆਂ ਦੀ ਗਿਣਤੀ 26 ਹੋ ਗਈ ਹੈ। ਇਸ ਧਮਾਕੇ ਦੀ ਲਪੇਟ ਵਿਚ 200 ਤੋਂ ਵੱਧ ਅਧਿਕਾਰੀ, ਮੁਲਾਜ਼ਮ ਅਤੇ ਮਜ਼ਦੂਰ ਆ ਗਏ ਸਨ। ਜ਼ਖ਼ਮੀਆਂ ਨੂੰ ਵੱਖ-ਵੱਖ ਹਸਪਤਾਲਾਂ ਵਿਚ ਦਾਖਲ ਕਰਾਇਆ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਹਾਦਸੇ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਅਤੇ ਪੀੜਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਈ ਹੈ। ਮੋਦੀ ਨੇ ਧਮਾਕੇ ਵਿਚ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਨੂੰ 22-22 ਲੱਖ ਅਤੇ ਜ਼ਖ਼ਮੀਆਂ ਦੇ ਪਰਿਵਾਰਾਂ ਨੂੰ 50-50 ਹਜ਼ਾਰ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਇਸੇ ਦੌਰਾਨ ਕਾਂਗਰਸ ਦੇ ਉਪ ਪ੍ਰਧਾਨ ਰਾਹੁਲ ਗਾਂਧੀ ਰਾਏਬਰੇਲੀ ਪਹੁੰਚੇ ਹਨ। ਰਾਹੁਲ ਗਾਂਧੀ ਨੇ ਧਮਾਕੇ ਵਿਚ ਮਾਰੇ ਗਏ ਅਤੇ ਜ਼ਖ਼ਮੀ ਹੋਏ ਵਿਅਕਤੀਆਂ ਦੇ ਪਰਿਵਾਰਾਂ ਨਾਲ ਗੱਲਬਾਤ ਕੀਤੀ ਹੈ। ਉਨ੍ਹਾਂ ਇਸ ਹਾਦਸੇ ਦੀ ਨਿਆਇਕ ਜਾਂਚ ਦੀ ਮੰਗ ਕੀਤੀ ਹੈ।

 

Check Also

ਦਿੱਲੀ ਸਿੱਖ ਪ੍ਰਬੰਧਕ ਕਮੇਟੀ ਨੇ ਦਿਲਜੀਤ ਦੋਸਾਂਝ ਦੀ ਪਿੱਠ ਥਾਪੜੀ

ਜੇਕਰ ਪਾਬੰਦੀ ਲਾਉਣੀ ਹੈ ਤਾਂ ਓਟੀਟੀ ਪਲੇਟਫਾਰਮ ‘ਤੇ ਪ੍ਰਸਾਰਿਤ ਹੋ ਰਹੇ ਸਾਰੇ ਪਾਕਿਸਤਾਨੀ ਕੰਟੈਂਟ ‘ਤੇ …