Breaking News
Home / ਦੁਨੀਆ / ਇਟਲੀ ‘ਚ ਦੋ ਭਾਰਤੀ ਵਿਦਿਆਰਥੀਆਂ ‘ਤੇ ਹੋਏ ਹਮਲੇ

ਇਟਲੀ ‘ਚ ਦੋ ਭਾਰਤੀ ਵਿਦਿਆਰਥੀਆਂ ‘ਤੇ ਹੋਏ ਹਮਲੇ

ਨਵੀਂ ਦਿੱਲੀ : ਉੱਤਰੀ ਇਟਲੀ ਵਿੱਚ ਭਾਰਤੀ ਵਿਦਿਆਰਥੀਆਂ ਉਤੇ ਹਮਲੇ ਦੀਆਂ ਦੋ ਘਟਨਾਵਾਂ ਵਾਪਰੀਆਂ ਹਨ। ਰਿਪੋਰਟਾਂ ਮੁਤਾਬਕ ਭਾਰਤੀ ਵਿਦਿਆਰਥੀਆਂ ਉਤੇ ઠਮਿਲਾਨ ਵਿੱਚ 17 ਅਤੇ 30 ਅਕਤੂਬਰ ਨੂੰ ਹਮਲੇ ਹੋਏ। ਪ੍ਰਤੱਖ ਤੌਰ ਉਤੇ ਨਸਲੀ ਜਾਪਦੇ ਇਨ੍ਹਾਂ ਹਮਲਿਆਂ ਵਿੱਚ ਤਿੰਨ ਵਿਦਿਆਰਥੀਆਂ ਉਤੇ ਕਥਿਤ ਤੌਰ ‘ਤੇ ਬੀਅਰ ਦੀਆਂ ਬੋਤਲਾਂ ਨਾਲ ਹਮਲਾ ਕੀਤਾ ઠਗਿਆ।
ਭਾਰਤੀ ਕੌਂਸਲ ਜਨਰਲ ਨੇ ਇਨ੍ਹਾਂ ਹਮਲਿਆਂ ਦੇ ਨਸਲੀ ਹੋਣ ਦੀ ਪੁਸ਼ਟੀ ਨਹੀਂ ਕੀਤੀ। ਮਿਲਾਨ ਵਿੱਚ ਭਾਰਤੀ ਕੌਂਸਲੇਟ ਜਨਰਲ ਨੇ ਭਾਰਤੀ ਵਿਦਿਆਰਥੀਆਂ ਨੂੰ ਐਡਵਾਈਜ਼ਰੀ ਜਾਰੀ ਕਰਕੇ ਕਿਹਾ ਕਿ ਉਹ ਘਬਰਾਉਣ ਨਾ। ਟਵਿੱਟਰ ਉਤੇ ਪਾਈ ਇਸ ਐਡਵਾਈਜ਼ਰੀ ਮੁਤਾਬਕ ”ਮਿਲਾਨ ਵਿੱਚ ਭਾਰਤੀ ਵਿਦਿਆਰਥੀਆਂ ਉਤੇ ਹਮਲਿਆਂ ਦੀਆਂ ਘਟਨਾਵਾਂ ਦੀਆਂ ਰਿਪੋਰਟਾਂ ਮਿਲੀਆਂ ਹਨ। ਸਾਰੇ ਵਿਦਿਆਰਥੀਆਂ ਨੂੰ ਅਪੀਲ ਹੈ ਕਿ ਉਹ ਘਬਰਾਉਣ ਨਾ। ਕੌਂਸਲੇਟ ਇਹ ਮਾਮਲਾ ਮਿਲਾਨ ਵਿੱਚ ਕਾਨੂੰਨ ਵਿਵਸਥਾ ਨਾਲ ਸਬੰਧਤ ਉੱਚ ਅਧਿਕਾਰੀਆਂ ਕੋਲ ਉਠਾਏਗੀ। ਐਡਵਾਈਜ਼ਰੀ ਵਿੱਚ ਇਹ ਸਪੱਸ਼ਟ ਨਹੀਂ ਹੈ ਕਿ ਕੀ ਭਾਰਤੀ ਵਿਦਿਆਰਥੀਆਂ ਉਤੇ ਹਮਲੇ ਨਸਲੀ ਤੌਰ ‘ਤੇ ਪ੍ਰੇਰਿਤ ਤਾਂ ਨਹੀਂ। ਇਸ ਤੋਂ ਬਾਅਦ ਭਾਰਤੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਕਿਹਾ ਕਿ ਉਹ ਨਿੱਜੀ ਤੌਰ ‘ਤੇ ਹਾਲਾਤ ਉਤੇ ਨਿਗ੍ਹਾ ਰੱਖ ਰਹੇ ਹਨ ਅਤੇ ਵਿਦਿਆਰਥੀਆਂ ਨੂੰ ਘਬਰਾਉਣ ਦੀ ਲੋੜ ਨਹੀਂ।

Check Also

ਡੈਲਾਵੇਅਰ ਦੇ ਆਗੂਆਂ ਨੇ ਵਿਸਾਖੀ ਮੌਕੇ ਭੰਗੜੇ ਨਾਲ ਬੰਨ੍ਹਿਆ ਰੰਗ

ਭਾਰਤ ‘ਚ ਤਿਆਰ ਕੀਤੀ ਗਈ ਸੀ ਪੁਸ਼ਾਕ; ਅਮਰੀਕੀ ਆਗੂਆਂ ਨੇ ਪਾਈ ਧਮਾਲ ਨਿਊ ਕੈਸਲ/ਬਿਊਰੋ ਨਿਊਜ਼ …