ਲਾਹੌਰ : ਪਾਕਿਸਤਾਨ ਦੇ ਪੰਜਾਬ ਦੀ ਵਿਧਾਨ ਸਭਾ ਵਿਚ ਸਿੱਖ ਮੈਰਿਜ ਐਕਟ ਦੇ ਮਤੇ ਨੂੰ ਪ੍ਰਵਾਨਗੀ ਲਈ ਪੇਸ਼ ਕੀਤਾ ਗਿਆ ਹੈ। ਇਸ ਬਾਰੇ ਸਭ ਧਿਰਾਂ ਨੇ ਆਪਣੀ ਸਹਿਮਤੀ ਪ੍ਰਗਟਾਈ ਹੈ। ਇਹ ਪਾਕਿਸਤਾਨ ਦੇ ਸਿੱਖਾਂ ਲਈ ਮਾਣ ਵਾਲੀ ਗੱਲ ਹੈ। ਲਹਿੰਦੇ ਪੰਜਾਬ ਦੀ ਵਿਧਾਨ ਸਭਾ ਵਿਚ ਪਾਕਿਸਤਾਨ ਸਿੱਖ ਮੈਰਿਜ ਐਕਟ ਦਾ ਮਤਾ ਪ੍ਰਵਾਨਗੀ ਲਈ ਪੇਸ਼ ਕੀਤਾ ਗਿਆ ਹੈ ਅਤੇ ਅਸੈਂਬਲੀ ਨੇ ਇਸ ਮਸਲੇ ਉਤੇ ਕਿਹਾ ਕਿ ਪੂਰੀ ਦੁਨੀਆ ਵਿੱਚ ਪਾਕਿਸਤਾਨ ਅਜਿਹਾ ਪਹਿਲਾ ਦੇਸ਼ ਹੋਵੇਗਾ, ਜਿੱਥੇ ਆਨੰਦ ਮੈਰਿਜ ਐਕਟ ਲਾਗੂ ਹੋਵੇਗਾ। ਉਨ੍ਹਾਂ ਕਿਹਾ ਕਿ ਅਜਿਹਾ ਅਜੇ ਤੱਕ ਭਾਰਤ ਵਿੱਚ ਵੀ ਨਹੀਂ ਹੋ ਸਕਿਆ, ਜਿੱਥੇ ਵੱਡੀ ਗਿਣਤੀ ਵਿੱਚ ਸਿੱਖ ਵੱਸਦੇ ਹਨ। ਪਾਕਿ ਮੁਸਲਿਮ ਲੀਗ-ਐੱਨ ਵੱਲੋਂ ਮੈਂਬਰ ਪ੍ਰੋਵਿੰਸ਼ੀਅਲ ਅਸੈਂਬਲੀ ਤੇ ਪੰਜਾਬ ਅਸੈਂਬਲੀ ਦੇ ਪਹਿਲੇ ਸਿੱਖ ਮੈਂਬਰ ਰਮੇਸ਼ ਸਿੰਘ ਅਰੋੜਾ ਨੇ ਵਿਧਾਨ ਸਭਾ ਵਿੱਚ ਸਿੱਖ ਮੈਰਿਜ ਐਕਟ ਦਾ ਮਤਾ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਮੈਨੂੰ ਆਸ ਹੈ ਕਿ ਇਸ ਬਿੱਲ ਦੇ ਪਾਸ ਹੋਣ ਵਿੱਚ ਸਾਰੇ ਮੈਂਬਰ ਮੇਰਾ ਸਾਥ ਦੇਣਗੇ।
Check Also
ਹਾਰਵਰਡ ਯੂਨੀਵਰਸਿਟੀ ਮਾਮਲੇ ’ਚ ਟਰੰਪ ਪ੍ਰਸ਼ਾਸ਼ਨ ਦੇ ਫੈਸਲੇ ’ਤੇ ਫਿਲਹਾਲ ਰੋਕ
ਵਿਦੇਸ਼ੀ ਵਿਦਿਆਰਥੀਆਂ ਦੇ ਦਾਖਲੇ ’ਤੇ ਲੱਗੀ ਪਾਬੰਦੀ ’ਚ 30 ਦਿਨਾਂ ਦੀ ਰਾਹਤ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ …