ਲੁਧਿਆਣਾ/ਬਿਊਰੋ ਨਿਊਜ਼ : ਸਪੈਸ਼ਲ ਟਾਸਕ ਫੋਰਸ ਵੱਲੋਂ ਲੁਧਿਆਣਾ ਵਿਖੇ ਕੌਮੀ ਪੱਧਰ ਦੇ ਕਬੱਡੀ ਖਿਡਾਰੀ ਦਵਿੰਦਰਪਾਲ ਸਿੰਘ ਨੂੰ 385 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਇਸ ਹੈਰੋਇਨ ਦੀ ਕੀਮਤ ਕੌਮਾਂਤਰੀ ਬਜ਼ਾਰ ਵਿਚ 2 ਕਰੋੜ ਰੁਪਏ ਦੱਸੀ ਜਾ ਰਹੀ ਹੈ। ਪੁਲਿਸ ਵੱਲੋਂ ਨਾਕੇਬੰਦੀ ਦੌਰਾਨ ਤਿੰਨ ਤਸਕਰਾਂ ਨੂੰ ਕਾਬੂ ਕੀਤਾ ਗਿਆ ਹੈ, ਜਿਨ੍ਹਾਂ ਵਿਚ ਇੱਕ ਔਰਤ ਵੀ ਸ਼ਾਮਲ ਹੈ ਜਿਸਦਾ ਨਾਂ ਨੇਹਾ ਦੱਸਿਆ ਜਾ ਰਿਹਾ ਹੈ। ਪੁਲਿਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪਰ ਮੁੱਢਲੀ ਜਾਂਚ ਵਿਚ ਇਹ ਸਾਹਮਣੇ ਆਇਆ ਹੈ ਕਿ ਨੇਹਾ ਪਹਿਲਾਂ ਵੀ ਨਸ਼ਾ ਤਸਕਰੀ ਦੇ ਮਾਮਲੇ ਵਿਚ ਤਿਹਾੜ ਜੇਲ੍ਹ ਦਿੱਲੀ ਵਿਖੇ ਸਜ਼ਾ ਕੱਟ ਚੁੱਕੀ ਹੈ। ਹੁਣ ਉਹ ਪੰਜਾਬ ਆ ਕੇ ਨਸ਼ਾ ਤਸਕਰੀ ਦਾ ਧੰਦਾ ਕਰਨ ਲੱਗ ਪਈ ਸੀ।
Check Also
ਸ਼੍ਰੋਮਣੀ ਅਕਾਲੀ ਦਲ ਨੂੰ 12 ਅਪ੍ਰੈਲ ਨੂੰ ਮਿਲੇਗਾ ਨਵਾਂ ਪ੍ਰਧਾਨ
ਵਰਕਿੰਗ ਕਮੇਟੀ ਨੇ ਇਜਲਾਸ ਸੱਦਿਆ; ਪੰਜ ਮੈਂਬਰੀ ਕਮੇਟੀ ਦੀ ਭਰਤੀ ਮੁਹਿੰਮ ਨੂੰ ਦਰਕਿਨਾਰ ਕਰ ਕੇ …