ਬਿਜਲੀ ਦਰਾਂ ਵਿਚ ਵਾਧੇ ਨੂੰ ਲੈ ਕੇ ਘਿਰੇ ਕੈਪਟਨ ਅਮਰਿੰਦਰ ਸਿੰਘ ਦੇ ਬਚਾਅ ਵਿਚ ਸੁਨੀਲ ਜਾਖੜ ਨੇ ਫਿਰ ਮੋਰਚਾ ਸੰਭਾਲਿਆ। ਉਨ੍ਹਾਂ ਨੇ ਬਿਜਲੀ ਦਰਾਂ ਵਧਾਉਣ ਨੂੰ ਲੈ ਕੇ ਅਕਾਲੀ-ਭਾਜਪਾ ਸਰਕਾਰ ਨੂੰ ਹੀ ਕਟਹਿਰੇ ਵਿਚ ਖੜ੍ਹਾ ਕਰ ਦਿੱਤਾ। ਅਕਾਲੀ-ਭਾਜਪਾ ਸਰਕਾਰ ਦੇ ਸਮੇਂ ਬਣੇ ਪ੍ਰਾਈਵੇਟ ਪਾਵਰ ਪਲਾਂਟਾਂ ਨਾਲ ਹੋਏ ਸਮਝੌਤੇ ਤਹਿਤ ਮਹਿੰਗੀ ਬਿਜਲੀ ਖਰੀਦ ਕੇ ਸਮਝੌਤੇ ‘ਤੇ ਦਸਤਖਤ ਕੀਤੇ, ਉਹ ਸਾਬਕਾ ਸਰਕਾਰ ਦੇ ਲਈ ਮੁਸ਼ਕਲ ਬਣ ਗਈ ਹੈ। ਹਾਲਾਂਕਿ ਇਹ ਮੋਰਚਾ ਬਿਜਲੀ ਮੰਤਰੀ ਰਾਣਾ ਗੁਰਜੀਤ ਸਿੰਘ ਨੂੰ ਸੰਭਾਲਣਾ ਚਾਹੀਦਾ ਸੀ, ਪਰ ਇਸ ਸੰਕਟ ਦੀ ਘੜੀ ਵਿਚ ਵੀ ਉਹਨਾਂ ਨੇ ਇਕ ਬਿਆਨ ਤੱਕ ਜਾਰੀ ਨਹੀਂ ਕੀਤਾ। ਜੋ ਅੰਕੜੇ ਸੁਨੀਲ ਜਾਖੜ ਨੇ ਰੱਖੇ ਹਨ, ਰਾਣਾ ਬਿਜਲੀ ਮੰਤਰੀ ਰਹਿੰਦੇ ਹੋਏ ਵੀ ਪੇਸ਼ ਨਹੀਂ ਕਰ ਸਕੇ। ਲੱਗਦਾ ਹੈ ਕਿ ਰੇਤ ਦੀਆਂ ਖੱਡਾਂ ਵਿਚ ਆਮ ਆਦਮੀ ਪਾਰਟੀ ਵਲੋਂ ਲਗਾਏ ਜਾ ਰਹੇ ਆਰੋਪਾਂ ਵਿਚ ਉਹ ਜ਼ਰੂਰਤ ਤੋਂ ਜ਼ਿਆਦਾ ਘਿਰ ਗਏ ਹਨ?