Breaking News
Home / ਪੰਜਾਬ / ਆਪ’ ਨੇ ਬਿਜਲੀ ਦਰਾਂ ‘ਚ ਵਾਧੇ ਖਿਲਾਫ ਲਾਇਆ ਧਰਨਾ

ਆਪ’ ਨੇ ਬਿਜਲੀ ਦਰਾਂ ‘ਚ ਵਾਧੇ ਖਿਲਾਫ ਲਾਇਆ ਧਰਨਾ

ਪਟਿਆਲਾ : ਪੰਜਾਬ ਸਰਕਾਰ ਵੱਲੋਂ ਬਿਜਲੀ ਦਰਾਂ ਵਿੱਚ ਵਾਧੇ ਵਿਰੁੱਧ ਆਮ ਆਦਮੀ ਪਾਰਟੀ (ਆਪ) ਨੇ ਪਟਿਆਲਾ ਦੀ ਮਾਲ ਰੋਡ ‘ਤੇ ਪਾਵਰਕੌਮ ਦੇ ਮੁੱਖ ਦਫ਼ਤਰ ਅੱਗੇ ਲਗਾਤਾਰ 5 ਘੰਟੇ ਧਰਨਾ ਦਿੱਤਾ। ਇਸ ਮੌਕੇ ਅਚਨਚੇਤ ਪੁੱਜੇ ਸੀਪੀਆਈ ਦੇ ਬਜ਼ੁਰਗ ਨੇਤਾ ਕਾਮਰੇਡ ਜੋਗਿੰਦਰ ਦਿਆਲ ਨੇ ਲੋਕਾਂ ਨੂੰ ਇਕਜੁੱਟ ਹੋ ਕੇ ਕਾਂਗਰਸ ਤੇ ਅਕਾਲੀ ਦਲ ਵਰਗੀਆਂ ਸਰਮਾਏਦਾਰ ਪੱਖੀ ਪਾਰਟੀਆਂ ਨੂੰ ਸੂਬੇ ਵਿਚੋਂ ਖਦੇੜਨ ਦਾ ਸੱਦਾ ਦਿੱਤਾ। ‘ਆਪ’ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਕਿਹਾ ਕਿ ਖ਼ਜ਼ਾਨਾ ਖਾਲੀ ਹੋਣ ਦਾ ਲਗਾਤਾਰ ਢੋਂਗ ਰਚ ਕੇ ਪੰਜਾਬ ਦੀਆਂ ਸਰਕਾਰਾਂ ਨੇ ਬਿਜਲੀ ਦਰਾਂ ਵਧਾ ਕੇ ਅਤੇ ਹੋਰ ਟੈਕਸ ਲਾ ਕੇ ਲੋਕਾਂ ਦੀ ਖ਼ੂਨ ਪਸੀਨੇ ਦੀ ਕਮਾਈ ਲੁੱਟੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਾਂਗਰਸ ਸਰਕਾਰ ਨੇ ਵਧਾਈਆਂ ਬਿਜਲੀ ਦਰਾਂ ਵਾਪਸ ਨਾ ਲਈਆਂ ਤਾਂ ਉਹ ਸੰਘਰਸ਼ ਤੇਜ਼ ਕਰਨਗੇ। ਵਿਧਾਨ ਸਭਾ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਕੈਪਟਨ ਤੇ ਬਾਦਲ ਮਿਲ ਕੇ ਪੰਜਾਬ ਨੂੰ ਲੁੱਟ ਰਹੇ ਹਨ। ਉਨ੍ਹਾਂ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਕੋਈ ਵੀ ਕਾਰਵਾਈ ਨਾ ਕਰਨ ਦਾ ਕਾਰਨ ਹੈ ਕਿ ਇਹ ਘਿਓ-ਖਿਚੜੀ ਹਨ। ਇਸ ਮੌਕੇ ਪਾਰਟੀ ਦੇ ਉਪ ਪ੍ਰਧਾਨ ਅਮਨ ਅਰੋੜਾ ਨੇ ਲੋਕ ਲਹਿਰ ਸ਼ੁਰੂ ਕਰਨ ਦਾ ਸੱਦਾ ਦਿੱਤਾ ਤੇ ਤਲਵੰਡੀ ਸਾਬੋ ਤੋਂ ਵਿਧਾਇਕ ਬਲਜਿੰਦਰ ਕੌਰ ਨੇ ਪੰਜਾਬ ਦੇ ਸਾਰੇ ਪਰਿਵਾਰਾਂ ਨੂੰ ਲੋਕ ਪੱਖੀ ਸੰਘਰਸ਼ ਲਈ ਲਾਮਬੰਦ ਕੀਤਾ।

 

Check Also

ਜ਼ਿਮਨੀ ਚੋਣਾਂ ਜਿੱਤਣ ਮਗਰੋਂ ‘ਆਪ’ ਨੇ ਪਟਿਆਲਾ ਤੋਂ ਸ਼ੁਰੂ ਕੀਤੀ ਧੰਨਵਾਦ ਯਾਤਰਾ

ਪਾਰਟੀ ਪ੍ਰਧਾਨ ਅਮਨ ਅਰੋੜਾ ਦੀ ਅਗਵਾਈ ’ਚ ਅੰਮਿ੍ਰਤਸਰ ਪਹੁੰਚ ਕੇ ਸੰਪੰਨ ਹੋਵੇਗੀ ਧੰਨਵਾਦ ਯਾਤਰਾ ਪਟਿਆਲਾ/ਬਿਊਰੋ …