ਨਸ਼ੇ ਦੇ ਮਾਮਲੇ ‘ਚ ਖਹਿਰਾ ਨੂੰ ਜਾਰੀ ਹੋਏ ਹਨ ਸੰਮਨ
ਚੰਡੀਗੜ੍ਹ/ਬਿਊਰੋ ਨਿਊਜ਼
ਫਾਜ਼ਿਲਕਾ ਅਦਾਲਤ ਵਲੋਂ ਸੰਮਨ ਜਾਰੀ ਹੋਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਖਪਾਲ ਖਹਿਰਾ ਖਿਲਾਫ ਪਾਰਟੀ ਦੇ ਆਗੂਆਂ ਨੇ ਹੀ ਮੋਰਚਾ ਖੋਲ੍ਹ ਦਿੱਤਾ ਹੈ। ਚੇਤੇ ਰਹੇ ਕਿ ਖਹਿਰਾ ਨੂੰ ਨਸ਼ੇ ਦਾ ਮਾਮਲੇ ਵਿਚ ਸੰਮਨ ਜਾਰੀ ਹੋਏ ਹਨ। ਆਮ ਆਦਮੀ ਪਾਰਟੀ ਦੇ ਪੰਜਾਬ ਯੂਨਿਟ ਦੇ ਜਨਰਲ ਸੈਕਟਰੀ ਭੁਪਿੰਦਰ ਸਿੰਘ ਗੋਰਾ ਨੇ ਖਹਿਰਾ ਦੇ ਅਸਤੀਫੇ ਦੀ ਮੰਗ ਕੀਤੀ ਹੈ। ਗੋਰਾ ਨੇ ਦੱਸਿਆ ਕਿ ਪਾਰਟੀ ਦੇ ਲਗਭਗ 15 ਵਿਧਾਇਕਾਂ ਨੇ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਸੀ ਅਤੇ ਇਨ੍ਹਾਂ ਵਿਚ ਜ਼ਿਆਦਾਤਰ ਇਸ ਹੱਕ ਵਿਚ ਸਨ ਕਿ ਖਹਿਰਾ ਨੂੰ ਅਸਤੀਫਾ ਦੇ ਦੇਣਾ ਚਾਹੀਦਾ ਹੈ। ਸੁਖਪਾਲ ਖਹਿਰਾ ਜੇਕਰ 30 ਨਵੰਬਰ ਤੋਂ ਪਹਿਲਾਂ ਜ਼ਮਾਨਤ ਨਹੀਂ ਕਰਵਾਉਂਦੇ ਹਨ ਤਾਂ ਪੁਲਿਸ ਉਨ੍ਹਾਂ ਨੂੰ ਗ੍ਰਿਫਤਾਰ ਕਰਕੇ ਅਦਾਲਤ ਵਿਚ ਪੇਸ਼ ਕਰ ਸਕਦੀ ਹੈ। ਚੇਤੇ ਰਹੇ ਵਿਰੋਧੀ ਧਿਰਾਂ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਵਾਲੇ ਵੀ ਲਗਾਤਾਰ ਸੁਖਪਾਲ ਖਹਿਰਾ ਤੋਂ ਅਸਤੀਫੇ ਦੀ ਮੰਗ ਕਰ ਰਹੇ ਹਨ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਮੰਚ ਤੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਕੀਤੀ ਤਾਰੀਫ਼
ਕਿਹਾ : ਰਾਜਪਾਲ ਦੇ ਚੰਗੇ ਤਜ਼ਰਬੇ ਦਾ ਸਾਡੀ ਸਰਕਾਰ ਨੂੰ ਮਿਲ ਰਿਹਾ ਹੈ ਫਾਇਦਾ ਚੰਡੀਗੜ੍ਹ/ਬਿਊਰੋ …