ਮਾਮਲੇ ਦੀ ਅਗਲੀ ਸੁਣਵਾਈ 22 ਨਵੰਬਰ ਨੂੰ ਹੋਵੇਗੀ
ਚੰਡੀਗੜ੍ਹ/ਬਿਊਰੋ ਨਿਊਜ਼
ਦਿੱਲੀ ਦੀ ਇਕ ਅਦਾਲਤ ਵਲੋਂ ਗੂਗਲ ਨੂੰ ਇਕ ਹਫਤੇ ਦੇ ਅੰਦਰ-ਅੰਦਰ ਉਨ੍ਹਾਂ ਸਾਰੀਆਂ ਵੀਡੀਓਜ਼ ਤੇ ਲੇਖਾਂ ਨੂੰ ਹਟਾਉਣ ਦੇ ਨਿਰਦੇਸ਼ ਦਿੱਤੇ ਹਨ, ਜਿਨ੍ਹਾਂ ਵਿਚ ਸਿੱਖ ਧਰਮ ਅਤੇ ਸਿੱਖ ਗੁਰੂਆਂ ਖਿਲਾਫ ਨਫਰਤ ਵਾਲੇ ਭਾਸ਼ਣ ਤੇ ਅਪਮਾਨਜਨਕ ਟਿੱਪਣੀਆਂ ਕੀਤੀਆਂ ਹਨ।
ਸਿਵਲ ਜੱਜ ਜਸਜੀਤ ਕੌਰ ਨੇ ਸਿੱਖ ਗੁਰੂਆਂ ਬਾਰੇ ਅਪਲੋਡ ਇਨ੍ਹਾਂ ਵੀਡੀਓਜ਼ ਨੂੰ ਵੇਖਣ ਤੋਂ ਬਾਅਦ ਇਹ ਹੁਕਮ ਜਾਰੀ ਕੀਤੇ ਹਨ।ઠਗੁਰਚਰਨ ਸਿੰਘ ਵਾਲੀਆ ਨਾਮ ਦੇ ਵਿਅਕਤੀ ਵੱਲੋਂ ਆਪਣੇ ਵਕੀਲ ਗੁਰਮੀਤ ਸਿੰਘ ਦੇ ਜ਼ਰੀਏ ਦਾਇਰ ਪਟੀਸ਼ਨ ਵਿੱਚ ਇਹ ਮੰਗ ਕੀਤੀ ਸੀ ਕਿ ਅਜਿਹੇ ਵੀਡੀਓਜ਼ ਘੁੰਮਦੇ ਰਹਿਣ ਕਾਰਨ ਧਾਰਮਿਕ ਭਾਵਨਾਵਾਂ ਦਾ ਅਪਮਾਨ ਹੁੰਦਾ ਹੈ। ਮਾਮਲੇ ਦੀ ਅਗਲੀ ਸੁਣਵਾਈ ਹੁਣ 22 ਨਵੰਬਰ ਨੂੰ ਹੋਵੇਗੀ ।