ਮਾਲਵੇ ਦੇ ਕਈ ਜ਼ਿਲ੍ਹਿਆਂ ਦੇ ਲੋਕਾਂ ਨੂੰ ਮਿਲੇਗੀ ਸਹੂਲਤ
ਪਟਿਆਲਾ/ਬਿਊਰੋ ਨਿਊਜ਼
ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪਟਿਆਲਾ ਦੇ ਮੁੱਖ ਡਾਕ ਘਰ ਵਿਚ ਪਾਸਪੋਰਟ ਸੇਵਾ ਕੇਂਦਰ ਦਾ ਉਦਘਾਟਨ ਕੀਤਾ। ਇਸ ਮੌਕੇ ਲੋਕ ਸਭਾ ਮੈਂਬਰ ਡਾ. ਧਰਮਵੀਰ ਗਾਂਧੀ, ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਸਮੇਤ ਕਈ ਹੋਰ ਮੰਤਰੀ, ਵਿਧਾਇਕ ਤੇ ਆਗੂ ਹਾਜ਼ਰ ਸਨ। ਇਸ ਪਾਸਪੋਰਟ ਕੇਂਦਰ ਦੇ ਸ਼ੁਰੂ ਹੋਣ ਨਾਲ ਮਾਲਵੇ ਦੇ ਕਈ ਜ਼ਿਲ੍ਹਿਆਂ ਦੇ ਲੋਕਾਂ ਨੂੰ ਇੱਥੋਂ ਪਾਸਪੋਰਟ ਬਣਾਉਣ ਦੀ ਸਹੂਲਤ ਮਿਲੇਗੀ, ਜੋ ਪਹਿਲਾਂ ਚੰਡੀਗੜ੍ਹ ਵਿਚ ਸੀ।
ਇਸੇ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੇਬਲ ਕਾਰੋਬਾਰ ਵਿਚ ਹੁਣ ਕਿਸੇ ਦੀ ਵੀ ਅਜਾਰੇਦਾਰੀ ਜਾਂ ਗੁੰਡਾਗਰਦੀ ਨਹੀ ਚੱਲੇਗੀ। ਕੈਪਟਨ ਵੱਲੋਂ ਸਭ ਨੂੰ ਬਰਾਬਰ ਦੇ ਮੌਕੇ ਮੁਹੱਈਆ ਕਰਵਾਉਣ ਦਾ ਭਰੋਸਾ ਦਿੱਤਾ ਗਿਆ। ઠਹਿੰਦੂਜਾ ਗਰੁੱਪ ਦੀ ਮੈਨੇਜਮੈਂਟ ਨਾਲ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਹਿੰਦੂਜਾ ਗਰੁੱਪ ਨੂੰ ਚੁਣਨ ਵਾਲੇ ਕੇਬਲ ਓਪਰੇਟਰਾਂ ਨੂੰ ਡਰਾਉਣ ਧਮਕਾਉਣ ਦੀ ਇਜਾਜ਼ਤ ਕਿਸੇ ਨੂੰ ਵੀ ਨਹੀਂ ਦਿੱਤੀ ਜਾਵੇਗੀ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …