Breaking News
Home / ਭਾਰਤ / ਹਿਮਾਚਲ ਪ੍ਰਦੇਸ਼ ‘ਚ ਚੋਣ ਪ੍ਰਚਾਰ ਸਿਖਰਾਂ ‘ਤੇ

ਹਿਮਾਚਲ ਪ੍ਰਦੇਸ਼ ‘ਚ ਚੋਣ ਪ੍ਰਚਾਰ ਸਿਖਰਾਂ ‘ਤੇ

ਰਾਹੁਲ ਗਾਂਧੀ ਵੀ ਚੋਣ ਪ੍ਰਚਾਰ ਮਘਾਇਆ
ਸ਼ਿਮਲਾ/ਬਿਊਰੋ ਨਿਊਜ਼
ਹਿਮਾਚਲ ਪ੍ਰਦੇਸ਼ ਵਿਚ ਅੱਜ ਕੱਲ੍ਹ ਚੋਣ ਪ੍ਰਚਾਰ ਸਿਖਰਾਂ ‘ਤੇ ਹੈ। ਇਸੇ ਦੌਰਾਨ ਕਾਂਗਰਸ ਦੇ ਉਪ ਪ੍ਰਧਾਨ ਰਾਹੁਲ ਗਾਂਧੀ ਅੱਜ ਹਿਮਾਚਲ ਪ੍ਰਦੇਸ਼ ਦੇ ਪਹਿਲੇ ਚੋਣਾਵੀ ਦੌਰੇ ‘ਤੇ ਪਹੁੰਚੇ। ਚੋਣ ਰੈਲੀਆਂ ਵਿਚ ਰਾਹੁਲ ਨੇ ਮੋਦੀ ਸਰਕਾਰ ਨੂੰ ਲੰਮੇ ਹੱਥੀਂ ਲਿਆ। ਉਹਨਾਂ ਕਿਹਾ ਕਿ ਗੀਤਾ ਵਿਚ ਲਿਖਿਆ ਹੈ ਕਿ ਕਰਮ ਕਰੋ, ਫਲ ਦੀ ਚਿੰਤਾ ਨਾ ਕਰੋ। ਪਰ ਮੋਦੀ ਜੀ ਨੇ ਇਸਦਾ ਮਤਲਬ ਕੱਢਿਆ ਹੈ ਕਿ ਫਲ ਸਭ ਖਾ ਜਾਓ ਅਤੇ ਕੰਮ ਦੀ ਚਿੰਤਾ ਨਾ ਕਰੋ। ਇਸ ਤੋਂ ਇਲਾਵਾ ਹਿਮਾਚਲ ਚੋਣਾਂ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਚੋਣ ਪ੍ਰਚਾਰ ਲਈ ਡਟੇ ਹੋਏ ਹਨ। ਕਾਂਗਰਸ ਨੇ ਵੀਰਭੱਦਰ ਸਿੰਘ ਨੂੰ ਮੁੱਖ ਮੰਤਰੀ ਲਈ ਉਮੀਦਵਾਰ ਬਣਾਇਆ ਹੈ, ਅਤੇ ਉਨ੍ਹਾਂ ਦਾ ਮੁਕਾਬਲਾ ਭਾਜਪਾ ਉਮੀਦਵਾਰ ਪ੍ਰੇਮ ਕੁਮਾਰ ਧੂਮਲ ਨਾਲ ਹੋਣ। ਚੇਤੇ ਰਹੇ ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਭਾਜਪਾ ਦੀਆਂ ਚੋਣ ਰੈਲੀਆਂ ਨੂੰ ਸੰਬੋਧਨ ਕਰ ਚੁੱਕੇ ਹਨ। ਹਿਮਾਚਲ ਪ੍ਰਦੇਸ਼ ਵਿਚ 9 ਨਵੰਬਰ ਨੂੰ ਵੋਟਾਂ ਪੈਣੀਆਂ ਹਨ।

Check Also

ਇਲੈਕਸ਼ਨ ਕਮਿਸ਼ਨ ਨੇ ਪੀਐਮ ਮੋਦੀ ਦੀ ਸਪੀਚ ਦੇ ਖਿਲਾਫ ਜਾਂਚ ਕੀਤੀ ਸ਼ੁਰੂ

ਪੀਐਮ ਨੇ ਕਿਹਾ ਸੀ ਕਿ ਕਾਂਗਰਸ ਸੱਤਾ ’ਚ ਆਈ ਤਾਂ ਲੋਕਾਂ ਦੀ ਜਾਇਦਾਦ ਮੁਸਲਮਾਨਾਂ ’ਚ …