ਇੰਪਰੂਵਮੈਂਟ ਟਰੱਸਟ ਘੁਟਾਲਾ ਠੱਪ ਕਰਨ ਵਿਰੁੱਧ ਪਾਈ ਪਟੀਸ਼ਨ ‘ਤੇ ਹੋਈ ਸੁਣਵਾਈ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਕੈਪਟਨ ਵਿਰੁੱਧ ਚੱਲ ਰਹੇ ਪੁਰਾਣੇ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਘੁਟਾਲਾ ਕੇਸ ਵਿੱਚ ਸਾਬਕਾ ਡਿਪਟੀ ਸਪੀਕਰ ਬੀਰਦਵਿੰਦਰ ਸਿੰਘ ਦੀ ਅਰਜ਼ੀ ‘ਤੇ ਅਦਾਲਤ ਨੇ ਸੁਣਵਾਈ ਕੀਤੀ ਹੈ। ਬੀਰਦਵਿੰਦਰ ਨੇ ਵਿਜੀਲੈਂਸ ਵੱਲੋਂ ਦਾਇਰ ਕੀਤੀ ਮਾਮਲਾ ਠੱਪ ਕਰਨ ਦੀ ਰਿਪੋਰਟ ਨੂੰ ਖਾਰਜ ਕਰਨ ਲਈ ਪਟੀਸ਼ਨ ਦਾਇਰ ਕੀਤੀ ਗਈ ਸੀ।
ਇੱਕ ਨਵੰਬਰ ਨੂੰ ਦਾਇਰ ਕੀਤੀ ਇਸ ਪਟੀਸ਼ਨ ‘ਤੇ ਅੱਜ ਸੁਣਵਾਈ ਹੋਈ ਹੈ। ਸੁਣਵਾਈ ਦੌਰਾਨ ਅਦਾਲਤ ਨੇ ਸਰਕਾਰ ਤੋਂ ਜਵਾਬ ਮੰਗਿਆ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ 29 ਨਵੰਬਰ ਨੂੰ ਹੋਵੇਗੀ। ਇਹ ਮਾਮਲਾ 2002-2007 ਦੌਰਾਨ 300 ਕਰੋੜ ਦੇ ਘੁਟਾਲੇ ਦਾ ਹੈ ਜਿਸ ਵਿੱਚ ਕੈਪਟਨ ਅਮਰਿੰਦਰ ਸਿੰਘ, ਕੇਵਲ ਕ੍ਰਿਸ਼ਨ ਤੇ ਚੌਧਰੀ ਜਗਜੀਤ ਸਿੰਘ ਵਿਰੁੱਧ ਕੇਸ ਦਰਜ ਹੋਇਆ ਸੀ।